ਫਾਜ਼ਿਲਕਾ, 13 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਵੈਸਾਖੀ ਤਿਓਹਾਰ ਮੌਕੇ ਅੱਜ ਸਵਾਮੀ ਪੁਨੀਤ ਗਿਰੀ ਨੇ ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਆ ਕੇ ਆਪਣੇ ਪ੍ਰਵਚਨਾਂ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ।
ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕਰਦੇ ਹੋਏ ਸਵਾਮੀ ਪੁਨੀਤ ਗਿਰੀ ਨੇ ਬੱਚਿਆਂ ਨੂੰ ਵੱਡਿਆ ਦਾ ਸਨਮਾਨ ਕਰਨ, ਮਾਤਾ ਪਿਤਾ ਦੀ ਸੇਵਾ ਕਰਨਾ ਅਧਿਆਪਕਾਂ ਦੇ ਕਹਿਣ ਤੇ ਚੱਲਣ ਦੀ ਗੱਲ ਕਹੀ। ਉਨ੍ਹਾਂ ਬੱਚਿਆਂ ਨੂੰ ਭਾਰਤੀ ਸੰਸਕਿਤੀ ਦੇ ਮੂਲ ਆਦਰਸ਼ਾਂ ਨੂੰ ਅਪਣਾਉਣ ਅਤੇ ਭਗਵਾਨ ਤੇ ਆਪਣੀ ਆਸਥਾ ਬਣਾਈ ਰੱਖਣ ਦੀ ਵੀ ਸਿੱਖਿਆ ਦਿੱਤੀ ਅਤੇ ਬੱਚਿਆਂ ਨੂੰ ਸਕੂਲ ਵਿਚ ਅਨੁਸ਼ਾਸਨ ਬਣਾਈ ਰੱਖਣ ਦਾ ਆਸ਼ੀਰਵਾਦ ਦਿੱਤਾ।
ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਕੁਮਾਰ ਮੋਂਗਾ, ਪ੍ਰਿੰਸੀਪਲ ਸੁਨੀਤਾ ਛਾਬੜਾ, ਪ੍ਰਬੰਧਕ ਰੀਚਾ ਪ੍ਰਣਾਮੀ ਅਤੇ ਸਕੂਲ ਸਟਾਫ਼ ਵੱਲੋਂ ਸਵਾਮੀ ਪੁਨੀਤ ਗਿਰੀ ਜੀ ਦਾ ਸਵਾਗਤ ਕੀਤਾ ਗਿਆ ਅਤੇ ਬੱਚਿਆਂ ਨੂੰ ਸਵਾਮੀ ਜੀ ਦੇ ਕਹੇ ਸ਼ਬਦਾਂ ਦੇ ਮੁਤਾਬਕ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਾਰਿਆਂ ਬੱਚਿਆਂ ਨੂੰ ਪ੍ਰਸਾਦ ਵੰਡਿਆ ਗਿਆ।ਮੰਚ ਸੰਚਾਲਨ ਉਮਾ ਸਚਦੇਵਾ ਨੇ ਕੀਤਾ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media