ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਤਪ ਸਥਾਨ ਬਾਬਾ ਹੰਦਾਲ ਜੀ ਵਿਖੇ ਵਿਸਾਖੀ ਦਾ ਤਿਉਹਾਰ ਗੁਰੂ ਗਰੰਥ ਸਾਹਿਬ ਜੀ ਛੱਤਰ ਛਾਇਆ ਵਿੱਚ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਤੋਂ ਪਹੁੰਚੇ ਰਾਗੀ ਸਿੰਘਾਂ ਨੇ ਅਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਤੋਂ ਉਪਰੰਤ ਤਪ ਅਸਥਾਨ ਦੇ ਮੱਖ ਸੇਵਾਦਾਰ ਬਾਬਾ ਪਰਮਾਨੰਦ ਜੀ ਨੇ ਆਈਆਂ ਸੰਗਤਾਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਦੱਸਿਆ।ਗੁਰੂ ਘਰ ਪਹੁੰਚ ਕੇ ਢਾਡੀ ਜੱਥਿਆਂ ਨੇ ਆਪਣੀ ਹਾਜ਼ਰੀ ਲਗਵਾਈ ।ਇਸ ਸ਼ੁਭ ਅਵਸਰ `ਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਸਾਬਕਾ ਕੈਬਨਟ ਮੰਤਰੀ ਸਰਦੂਲ ਸਿੰਘ ਬੰਡਾਲਾ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੇ ਵੀ ਗੁਰੂ ਘਰ ਪਹੁੰਚ ਕੇ ਹਾਜ਼ਰੀ ਲਗਵਾਈ।ਵਿਸਾਖੀ ਦੇ ਮੌਕੇ ਤਪ ਅਸਥਾਨ ਵਿਖੇ ਬਾਬਾ ਪਰਮਾਨੰਦ ਜੀ ਨੇ ਨਵੇਂ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਕੋਲੋਂ ਕੰਮ ਦੀ ਸ਼ੁਰੂਆਤ ਕਰਵਈ।ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।ਇਸ ਮੌਕੇ ਇਲਾਕੇ ਭਰ ਦੀਆਂ ਸੰਗਤਾਂ ਨੇ ਗੁਰੂ ਘਰ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media