ਧੂਰੀ, 14 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਅਤੇ ਭਗਵਾਨ ਵਾਲਮੀਕਿ ਸੋਸ਼ਲ ਵੈਲਫੇਅਰ ਟਰੱਸਟ ਵੱਲੋਂ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਜੀ ਦਾ 126ਵਾਂ ਜਨਮ ਦਿਹਾੜਾ ਕੇਕ ਕੱਟ ਕੇ ਮਨਾਇਆ ਗਿਆ
ਜਿਸ ਵਿੱਚ ਭਗਵਾਨ ਵਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਵੱਲੋਂ ਲੋਕਾਂ ਨੂੰ ਅੰਬੇਡਕਰ ਜੀ ਦੀਆਂ ਸਿੱਖਿਆਵਾਂ `ਤੇ ਚਲੱਣ ਲਈ ਪ੍ਰੇਰਿਤ ਕੀਤਾ ਗਿਆ ।ਪਰੋਚਾ ਨੇ ਕਿਹਾ ਕਿ ਹਰ ਵਿਅਕਤੀ ਨੂੰ ਡਾ. ਅੰਬੇਡਕਰ ਦੇ ਦੱਸੇ ਮਾਰਗ ਉੱਪਰ ਚੱਲ ਕੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣਾ ਚਾਹੀਦਾ ਹੈ ਤਾਂ ਕਿ ਉਹ ਅੱਗੇ ਵੱਧ ਕੇ ਚੰਗੇ ਸਮਾਜ ਦੀ ਸਿਰਜਨਾ ਕਰ ਸਕਣ ਅਤੇ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾ ਕੇ ਮਾਪਿਆਂ ਦਾ ਨਾਮ ਵੀ ਰੋਸ਼ਨ ਕਰਨ।ਸੰਸਥਾ ਵੱਲੋਂ ਖੀਰ ਦਾ ਲੰਗਰ ਵੀ ਲਗਾਇਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੈ ਪਰੋਚਾ ਕੌਂਸਲਰ, ਆਸ਼ਾ ਰਾਣੀ ਕੌਂਸਲਰ, ਸੈਮੂ ਨਾਥ, ਹੈਪੀ, ਲੰਕੇਸ਼, ਬੰਟੀ ਸਾਰਸ, ਰਾਜਿੰਦਰ, ਵਿਨੋਦ ਲੱਧੜ, ਸ਼ੰਕਰ, ਸੁਭਾਸ਼, ਵਿੱਕੀ ਅਤੇ ਬੱਬੂ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media