Wednesday, March 18, 2026

ਨਗਦੀ ਰਹਿਤ ਲੈਣ-ਦੇਣ ਸਬੰਧੀ ਜ਼ਿਲ੍ਹੇ ਭਰ ਵਿਚ ਸਮਾਗਮ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡਿਜ਼ੀਟਲ ਪੇਮੈਂਟ ਨੂੰ ਉਤਸਾਹਿਤ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਰਾਸ਼ਟਰ ਪੱਧਰ ’ਤੇ ਹੋਏ ਸਮਾਗਮ ਦਾ ਪ੍ਰਸਾਰਨ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ’ਤੇ ਵੱਖ-ਵੱਖ ਥਾਵਾਂ ’ਤੇ ਆਮ ਲੋਕਾਂ ਨੂੰ ਵਿਖਾਇਆ ਗਿਆ।PPN1404201713 ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀ.ਏ ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਬੈਂਕਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੋਕਾਂ ਨੂੰ ਡਿਜ਼ੀਟਲ ਲੈਣ-ਦੇਣ ਬਾਰੇ ਜਾਣੂੰ ਕਰਵਾਇਆ ਗਿਆ। ਉਨਾਂ ਦੱਸਿਆ ਕਿ ਸਕੂਲਾਂ ਵਿਚ ਬੱਚਿਆਂ ਨੂੰ ਇਸ ਲੈਣ-ਦੇਣ ਬਾਰੇ ਜਾਣੂੰ ਕਰਵਾਉਣ ਲਈ ਚਿਤਰ ਮੁਕਾਬਲੇ ਵੀ ਸ਼ਨਿਚਰਵਾਰ ਨੂੰ ਕਰਵਾਏ ਜਾ ਰਹੇ ਹਨ।ਉੁਨਾਂ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਇਸ ਡਿਜ਼ੀਟਲ ਮੇਲੇ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਆਮ ਲੋਕਾਂ ਨੂੰ ਵਿਖਾਉਣ ਦੇ ਪ੍ਰਬੰਧ ਕੀਤੇ ਗਏ ਸਨ, ਜਿਸ ਤਹਿਤ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡਾਂ ਵਿਚ ਚੱਲਦੇ ਕਈ ਸੇਵਾ ਕੇਂਦਰਾਂ ਵਿਚ ਵੀ ਇਹ ਪ੍ਰਸਾਰਨ ਵਿਖਾਇਆ ਗਿਆ, ਜਿਸ ਵਿਚ ਪ੍ਰਧਾਨ ਮੰਤਰੀ ਨੇ ਡਿਜੀਟਲ ਲੈਣ-ਦੇਣ ਨੂੰ ਅਪਨਾਉਣ ਬਾਰੇ ਲੋਕਾਂ ਨੂੰ ਅਪੀਲ ਕੀਤੀ ਅਤੇ ਕੈਸ਼ ਲੈਸ ਖਰੀਦਦਾਰੀ ਕਰਨ ਵਾਲੇ ਲੋਕਾਂ ਦੇ ਡਰਾਅ ਵੀ ਕੱਢੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਸੇਵਾ ਕੇਂਦਰਾਂ ਵਿਖੇ ਵੈਬਕਾਸਟਿੰਗ ਰਾਹੀਂ ਵੀ ਆਮ ਲੋਕਾਂ ਨੂੰ ਡਿਜੀਟਲ ਅਦਾਇਗੀ ਬਾਰੇ ਜਾਗਰੂਕ ਕੀਤਾ ਗਿਆ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply