
ਅੰਮ੍ਰਿਤਸਰ, 24 ਜੂਨ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਦੇ 2 ਪ੍ਰੋਫ਼ੈਸਰਾਂ ਨੂੰ ਖੋਜ ਦੇ ਖ਼ੇਤਰ ‘ਚ ਮਹੱਤਵਪੂਰਨ ਪ੍ਰਾਪਤੀ ਹੋਈ ਹੈ। ਜਿਸ ਤਹਿਤ ਉਨ੍ਹਾਂ ਨੂੰ ਸਰਕਾਰ ਵੱਲੋਂ ਗ੍ਰਾਂਟ ਮੁਹੱਈਆ ਕੀਤੀ ਗਈ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਦੇ ਜੂਆਲੋਜੀ ਵਿਭਾਗ ਦੇ ਪ੍ਰੋਫ਼ੈਸਰ ਡਾ. ਜਸਵਿੰਦਰ ਸਿੰਘ ਅਤੇ ਪ੍ਰੋ: ਜ਼ੋਰਾਵਰ ਸਿੰਘ ਨੂੰ ਪੰਜਾਬ ਸਟੇਟ ਕਾਊਂਸਲ ਫ਼ਾਰ ਸਾਇੰਸ ਅਤੇ ਟੈਕਨਾਲੋਜੀ, ਐੱਨ. ਸੀ. ਐੱਸ. ਟੀ. ਸੀ. , ਡੀ. ਐੱਸ. ਟੀ., ਜੀ. ਓ. ਆਈ. ਵੱਲੋਂ ਈਕੋ-ਵਾਟਰ ਲਿਟਰੇਸੀ ਕੈਂਮਪੇਨ ਅਧੀਨ 145000/- ਦੀ ਗ੍ਰਾਂਟ ਮਿਲੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪ੍ਰੋਜੈਕਟ ਹੁਡਿਆਰਾ ਨਾਲੇ ਦੇ ਪਾਣੀ ਅਤੇ ਉੱਥੋਂ ਦੇ ਨੇੜੇ ਦੇ ਵਸਨੀਕਾਂ ਦੇ ਸਿਰ ਦੇ ਵਾਲਾਂ ਦੇ ਨਮੂਨਿਆਂ ਦੀ ਜਾਂਚ ਕਰਨ ਸਬੰਧੀ ਮਿਲਿਆ ਹੈ। ਪ੍ਰਿੰ: ਡਾ. ਮਹਿਲ ਸਿੰਘ ਨੇ ਵਿਭਾਗ ਦੀ ਮੁੱਖੀ ਡਾ. ਜਸਜੀਤ ਕੌਰ ਰੰਧਾਵਾ ਤੇ ਉਕਤ ਪ੍ਰੋਫੈਸਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਸਾਫ਼ ਪਾਣੀ ਪ੍ਰਤੀ ਜਾਗਰੂਕ ਕਰਨ ਵਾਲਾ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media