ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਲੁਟੇਰਾ ਗ੍ਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨਾਂ ਦੇ ਕਬਜ਼ੇ ਵਿਚੋਂ ਚੋਰੀ ਦੇ ਇੱਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਤੋਂ ਇਲਾਵਾ ਵੱਖ ਕੰਪਨੀਆਂ ਦੇ 4 ਮੋਬਾਇਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਏ.ਸੀ.ਪੀ ਦੱਖਣੀ ਮਨਜੀਤ ਸਿੰਘ ਨੇ ਦੱਸਿਆ ਕਿ ਖਾਸ ਮੁਖਬਰ ਦੀ ਇਤਲਾਹ `ਤੇ ਨਾਕਾਬੰਦੀ ਕਰ ਕੇ ਟਹਿਲ ਸਿੰਘ ਟਹਿਲਾ ਪੁੱਤਰ ਲਖਵਿੰਦਰ ਸਿੰਘ, ਸਿਮਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰਾਂਜੇ ਦੀ ਹਵੇਲੀ ਅਤੇ ਰਵਿੰਦਰ ਸਿੰਘ ਪੁਤਰ ਗੁਰਦੇਵ ਸਿੰਘ ਵਾਸੀ ਤਰਨ ਤਾਰਨ ਰੋ ਨੂੰ ਕਾਬੂ ਕਰ ਕੇ ਪੁਛਗਿੱਛ ਉਪਰੰਤ ਤਿੰਨਾਂ ਦੋਸ਼ੀਆਂ ਪਾਸੋਂ ਚੋਰੀ ਕੀਤੇ ਵੱਖ-ਵੱਖ ਕੰਪਨੀਆਂ ਦੇ ਮੋਬਾਇਲ ਅਤੇ ਇੱਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।ਉਕਤ ਦੋਸ਼ੀਆਂ ਦੇ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਆਈ.ਪੀ.ਸੀ ਦੀ ਧਾਰਾ 379, 379-ਬੀ ਤਹਿਤ ਮੁਕੱਸਦਮਾ ਨੰਬਰ 76 ਦਰਜ ਕਰ ਲਿਆ ਗਿਆ ਹੈ।ਉਨਾਂ ਕਿਹਾ ਕਿ ਇਹਨਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਜਾਂਚ ਪੜਤਾਲ ਲਈ ਰਿਮਾਂਡ ਲਿਆ ਜਾਵੇਗਾ।ਇਸ ਮੌਕੇ ਥਾਣਾ ਸੁਲਤਾਨਵਿੰਡ ਮੁਖੀ ਨੀਰਜ਼ ਕੁਮਾਰ, ਸਤਨਾਮ ਸਿੰਘ, ਸ਼ਰਨਜੀਤ ਸਿੰਘ, ਹਰਭਜਨ ਸਿੰਘ ਆਦਿ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media