Monday, September 7, 2026

ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਚੋਂ ਕੱਢ ਕੇ ਸਿੱਖੀ ਵੱਲ ਪ੍ਰੇਰਿਤ ਕਰਨਾ ਮੁੱਖ ਫ਼ਰਜ਼ – ਵੀਰ ਮਨਪ੍ਰੀਤ ਸਿੰਘ

ਸੰਦੌੜ 13 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਮਾਲਵੇ ਦੇ ਇਲਾਕੇ `ਚ ਅਹਿਮ ਯੋਗਦਾਨ ਪਾਉਣ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਗੁਰਮਤਿ ਪ੍ਰਚਾਰ ਰਾਹੀ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਗੁਰਸਿੱਖੀ ਜੀਵਨ ਨਾਲ ਜੁੜਨ ਲਈ ਪ੍ਰੇਰਿਤ ਕਰਨ ਵਾਲੇ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਨੇ ਪਿੰਡ ਬਿਸਨਗੜ ਵਿਖੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਦੇ ਭਾਰੀ ਇਕੱਠ ਨੂੰ ਪੁਰਾਤਨ ਅਤੇ ਮੌਜੂਦਾ ਸਿੱਖ ਸੰਘਰਸ਼ ਦੇ ਇਤਿਹਾਸ ਤੋਂ ਜਾਣੂ ਕਰਵਾਇਆ। PPN1504201708ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨਾਂ ਕਿਹਾ ਕਿ ਅੱਜ ਦੇ ਸਿੱਖ ਨੌਜਵਾਨ ਸਿੱਖੀ ਸਿਧਾਂਤਾਂ ਤੋਂ ਲਾਂਭੇ ਹੋ ਕੇ ਪਤਿਤਪੁਣੇ ਅਤੇ ਨਸ਼ਿਆਂ ਦੀ ਦਲਦਲ `ਚ ਬੁਰੀ ਤਰਾਂ ਫਸ ਕੇ ਆਪਣੇ ਅਨਮੋਲ ਜੀਵਨ ਨੂੰ ਤਹਿਸ ਨਹਿਸ ਕਰ ਰਹੇ ਹਨ।ਉਨਾਂ ਕਿਹਾ ਕਿ ਅਜੋਕੇ ਨਾਜ਼ੁਕ ਸਮੇਂ ਵਿਚ ਸਿੱਖ ਪੰਥ ਨਾਲ ਸੰਬੰਧਿਤ ਸਾਰੀਆਂ ਜਥੇਬੰਦੀਆਂ ਦੇ ਪ੍ਰਚਾਰਕਾਂ ਅਤੇ ਜਥੇਦਾਰਾਂ ਨੂੰ ਆਪਸੀ ਵਿਵਾਦਾਂ ਤੋਂ ਪਰਹੇਜ਼ ਕਰ ਕੇ ਅਜੋਕੀ ਪੀੜੀ ਦੇ ਨੌਜਵਾਨਾਂ ਨੂੰ ਹਲੂਣਾ ਦੇਣ ਲਈ ਪਿੰਡਾਂ-ਪਿੰਡਾਂ `ਚ ਜਾ ਕੇ ਧਾਰਮਿਕ ਸਮਾਗਮ, ਗੁਰਬਾਣੀ ਸੰਥਿਆ, ਗਤਕਾ ਕਲਾਸਾਂ ਅਤੇ ਸਿੱਖੀ ਲਿਟਰੇਚਰ ਵੰਡ ਕੇ ਕੌਮ ਦੀ ਚੜਦੀ ਕਲਾ ਨੂੰ ਬਰਕਰਾਰ ਰੱਖਣ `ਚ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਸਮੇਂ ਪ੍ਰਬੰਧਕਾਂ ਵੱਲੋਂ ਹਾਜ਼ਰ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਧਾਰਮਿਕ ਸਾਹਿੱਤ ਵੀ ਵੰਡਿਆ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਅਵਤਾਰ ਸਿੰਘ, ਕਮੇਟੀ ਦੇ ਪ੍ਰਧਾਨ ਚਮਕੌਰ ਸਿੰਘ, ਸੂਬੇਦਾਰ ਨਿਰਮਲ ਸਿੰਘ, ਕੁਲਵੰਤ ਸਿੰਘ, ਰਣਧੀਰ ਸਿੰਘ, ਗੁਰਦਿਆਲ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਇਲਾਕੇ ਦੇ ਮੁਹਤਬਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply