Saturday, June 27, 2026

ਵਿਦਿਆਰਥੀਆਂ ਨੇ ਪੈਨ ਅਤੇ ਕਾਪੀਆਂ ਵੰਡੀਆਂ

ਫਾਜ਼ਿਲਕਾ, 15 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਅੱਜ 6ਵੀਂ ਜਮਾਤ ਦੇ ਨਵੇਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈਨ ਵੰਡੇ ਗਏ। PPN1504201711ਜਾਣਕਾਰੀ ਦਿੰਦੇ ਹੋਏ ਪਿ੍ਰੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਇਸ ਸਾਲ ਵੀ ਨਵੇਂ ਦਾਖ਼ਲਾ ਲੈਣ ਵਾਲੇ ਲਗਭਗ 45 ਵਿਦਿਆਰਥੀਆਂ ਨੂੰ ਬੀਤੇ ਵਰਿਆਂ ਦੀ ਤਰਾਂ ਕਾਪੀਆਂ ਅਤੇ ਪੈਨ ਵੰਡੇ ਗਏ। ਉਨਾਂ ਦੱਸਿਆ ਕਿ ਕਿਤਾਬਾਂ ਸਰਕਾਰ ਵੱਲੋਂ ਪਹਿਲਾਂ ਹੀ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹ ਕੋਸ਼ਿਸ਼ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਦਾਖ਼ਲਾ ਵਧਾਉਣ ਦੇ ਮੰਤਵ ਨਾਲ ਕੀਤੀ ਗਈ ਹੈ।ਇਸ ਮੌਕੇ ਕ੍ਰਿਸ਼ਨ ਕੁਮਾਰ, ਅਸ਼ੋਕ ਕੁਮਾਰ, ਪਰਮਿੰਦਰ ਕੁਮਾਰ, ਹੰਸ ਰਾਜ, ਪ੍ਰੇਮ ਚੰਦ, ਰੇਨੂੰ, ਵੀਰਪਾਲ ਕੌਰ, ਅਰਚਨਾ, ਮਮਤਾ ਰਾਦੀ ਅਤੇ ਹੋਰ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply