ਚੌਕ ਮਹਿਤਾ, 15 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮਹਿਤਾ ਪੁਲਸ ਵੱਲੋਂ ਇੱਕ ਮੋਟਰਸਾਈਕਲ ਚੋਰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਥਾਣਾ ਮਹਿਤਾ ਦੇ ਐਸ.ਐਚ.ਓ ਸ਼ਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਬਲਜੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਪਿੰਡ ਖੱਬੇਰਾਜਪੂਤਾਂ ਦੇ ਮੋੜ ਵਿਖੇ ਘੁਮਾਣ ਰੋਡ `ਤੇ ਲਗਾਏ ਗਏ ਨਾਕੇ ਦੌਰਾਨ ਚੌਕ ਮਹਿਤਾ ਵਾਲੀ ਸਾਈਡ ਨੂੰ ਆ ਰਹੇ ਇੱਕ ਨੌਜਵਾਨ ਦਾ ਮੋਟਰਸਾਈਕਲ ਪੀ.ਬੀ-18-ਪੀ-8918 ਸਪਲੈਂਡਰ ਪਲੱਸ ਰੋਕਿਆ ਗਿਆ, ਨੌਜਵਾਨ ਮੋਟਰਸਾਈਕਲ ਦੇ ਕਾਗਜ ਦਿਖਾਉਣ ਵਿੱਚ ਅਸਮਰੱਥ ਦਿਖਾਈ ਦਿੱਤਾ ਤਾਂ ਪੁੱਛਗਿੱਛ ਦੌਰਾਨ ਉਕਤ ਨੌਜਵਾਨ ਹਰਭੇਜ ਸਿੰਘ ਉਰਫ ਸੋਨੂੰ ਪੁੱਤਰ ਨੱਥਾ ਸਿੰਘ ਜੱਟ ਪਿੰਡ ਬੋਲੇਵਾਲ ਦਾ ਪਾਇਆ ਗਿਆ। ਉਸ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਸ਼ਹੀਦਾਂ ਜਮਾਲਪੁਰ ਰੋਡ ਤਲਵੰਡੀ ਤੋਂ ਮੋਟਰਸਾਈਕਲ ਚੋਰੀ ਕੀਤਾ ਹੈ, ਥਾਣਾ ਮਹਿਤਾ ਵਿਖੇ 379, 411 ਆਈ.ਪੀ.ਸੀ ਐਕਟ ਤਹਿਤ ਉਕਤ ਨੌਜਵਾਨ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਇਸ ਸਮੇ ਹੌਲਦਾਰ ਜਗਤਾਰ ਸਿੰਘ, ਹੌਲਦਾਰ ਜਗੀਰ ਸਿੰਘ, ਮੁਨਸ਼ੀ ਮੇਜਰ ਸਿੰਘ, ਹੌਲਦਾਰ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media