ਸਮਰਾਲਾ 15 ਅਪ੍ਰੈਲ (ਪੰਜਾਬ ਪੋਸਟ- ਕੰਗ) – ਇਥੋਂ ਨਜ਼ਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ ਅੰਬੇਡਕਰ ਜੀ ਦੇ 126ਵੇਂ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ।
ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਨੇ ਡਾ. ਅੰਬੇਡਕਰ ਜੀ ਦੀ ਜੀਵਨੀ `ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਉਨਾਂ ਨੇ ਆਪਣੇ ਸੰਘਰਸ਼ਮਈ ਜੀਵਨ ਵਿੱਚ ਪੜਾਈ ਦਾ ਸਾਥ ਨਹੀਂ ਛੱਡਿਆ ਤੇ ਹੁਣ ਤੱਕ ਦੇ ਸੰਸਾਰ ਵਿੱਚ ਸਭ ਤੋਂ ਵੱਧ ਪੜੇ ਲਿਖੇ ਇਨਸਾਨ ਹਨ।ਉਹ ਸਾਡੇ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਵੀ ਰਹੇ।ਉਨਾਂ ਵੱਲੋਂ ਭਾਰਤੀ ਸੰਵਿਧਾਨ ਦਾ ਨਿਰਮਾਣ ਵੀ ਕੀਤਾ ਗਿਆ ਤੇ ਸਮਾਜ ਵਿੱਚ ਦੱਬੇ ਕੁਚਲੇ ਲੋਕਾਂ ਨੂੰ ਬਰਾਬਰ ਲਿਆਉਣ ਲਈ ਅਹਿਮ ਯੋਗਦਾਨ ਪਾਇਆ।ਮੈਡਮ ਲਖਵੀਰ ਕੌਰ ਵੱਲੋਂ ਵੀ ਵਿਦਿਆਰਥੀਆਂ ਨੂੰ ਡਾ. ਸਾਹਿਬ ਦੇ ਜੀਵਨ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ।ਅੰਤ ਵਿੱਚ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਪਰਮਿੰਦਰ ਕੌਰ, ਰਮਨਦੀਪ ਕੌਰ, ਹਰਜੀਤ ਕੌਰ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media