ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਸ. ਜਗਦੀਸ਼ ਸਿੰਘ ਝੀਂਡਾ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਸ. ਝੀਂਡਾ ਦੇ ਇਸ ਬਿਆਨ ਨਾਲ ਉਸ ਦਾ ਦੋਗਲਾਪਨ ਸਾਹਮਣੇ ਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਹੁਦੇਦਾਰਾਂ ਨੇ ਝੀਂਡਾ ਨੂੰ ਮੌਕਾਪ੍ਰਸਤ ਕਹਿ ਕੇ ਉਸ ਨੂੰ ਕੌਮੀ ਏਕਤਾ ਦਾ ਦੁਸ਼ਮਣ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਝੀਂਡਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖੀ ’ਚੋਂ ਖਾਰਜ ਕਰ ਦਿੱਤਾ ਗਿਆ ਸੀ। ਹੁਣ ਸੰਗਤ ਵੱਲੋਂ ਇਸ ਨੂੰ ਨਕਾਰਨ ਦੇਣ ’ਤੇ ਇਸ ਨੇ ਨਵਾਂ ਪੈਂਤੜਾ ਅਪਣਾ ਕੇ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਦੀ ਮੁਆਫੀ ਮੰਗੀ ਤੇ ਹੁਣ ਸਿੱਖ ਪ੍ਰੰਪਰਾਵਾਂ ਦੀ ਤੌਹੀਨ ਕਰਦਿਆਂ ਸਿੱਖ ਕੌਮ ਦੇ ਸਰਬਉੱਚ ਅਸਥਾਨ ਦੇ ਮਾਨਯੋਗ ਜਥੇਦਾਰ ਸਬੰਧੀ ਸ਼ੰਕੇ ਖੜ੍ਹੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਝੀਂਡਾ ਪੰਥਕ ਮਾਣ ਮਰਯਾਦਾ ਨੂੰ ਢਾਹ ਲਾਉਣ ਤੋਂ ਬਾਜ਼ ਆਉਣ।ਉਨ੍ਹਾਂ ਸ. ਝੀਂਡਾ ਨੂੰ ਸਵਾਲ ਕਰਦਿਆਂ ਆਖਿਆ ਕਿ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫੀ ਮੰਗ ਰਿਹਾ ਸੀ, ਉਦੋਂ ਉਨ੍ਹਾਂ ਨੂੰ ਅਜਿਹਾ ਚੇਤਾ ਕਿਉਂ ਨਾ ਆਇਆ?
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media