Sunday, June 28, 2026

ਕੈਨੇਡਾ ’ਚ ਗੁਰਸਿੱਖ ਦਾ ਰੱਖਿਆ ਮੰਤਰੀ ਬਣਨਾ ਸਿੱਖ ਕੌਮ ਲਈ ਮਾਣ ਵਾਲੀ ਗੱਲ – ਖ਼ਾਲਸਾ

ਚੌਕ ਮਹਿਤਾ, 15 ਅਪ੍ਰੈਲ (ਪੰਜਾਬ ਪੋਸਟ ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੈਨੇਡਾ ਦੇ ਜਸਟਨ ਟਰੂਡੋ ਸਰਕਾਰ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਭਾਰਤ ਦੌਰੇ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਸਮੇਂ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।Baba Harnam S Dhumaਸੰਤ ਸਮਾਜ ਦੇ ਮੁਖੀ ਨੇ ਸਿੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਨੂੰ ਵੀ ਸੱਜਣ ਦੇ ਸਵਾਗਤ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਤੋਂ ਬਾਹਰ ਜਾ ਕੇ ਕੈਨੇਡਾ ਵਰਗੇ ਮਹੱਤਵਪੂਰਨ ਮੁਲਕ ਦੀ ਸਰਕਾਰ ’ਚ ਪੰਜਾਬ ਦੇ ਸਪੂਤ ਅਤੇ ਇੱਕ ਗੁਰਸਿੱਖ ਦਾ ਰੱਖਿਆ ਮੰਤਰੀ ਵਰਗੇ ਅਹਿਮ ਰੁਤਬੇ ’ਤੇ ਪਹੁੰਚਣਾ ਕੈਨੇਡਾ ’ਚ ਪੰਜਾਬੀ ਭਾਈਚਾਰੇ ਦੀਆਂ ਪ੍ਰਾਪਤੀਆਂ ਦਾ ਪ੍ਰਤੀਕ ਹੈ ਅਤੇ ਸਿੱਖ ਕੌਮ ਅਤੇ ਪੰਜਾਬੀ ਭਾਈਚਾਰੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ।ਟਕਸਾਲ ਮੁਖੀ ਨੇ ਕੈਨੇਡਾ ਸਰਕਾਰ ਵੱਲੋਂ ਸਿੱਖ ਮਾਮਲਿਆਂ ਅਤੇ ਪੰਜਾਬੀ ਭਾਈਚਾਰੇ ਪ੍ਰਤੀ ਹਾਂ ਪੱਖੀ ਪਹੁੰਚ ਅਪਣਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਨੇਡਾ ਦੀ ਸੰਸਦ ਵਿੱਚ ਕਾਮਾਗਾਟਾਮਾਰੂ ਦੀ ਘਟਨਾ ਲਈ ਮੁਆਫ਼ੀ ਮੰਗਣ ਅਤੇ ਉਂਟਾਰੀਓ ਸੂਬਾਈ ਸਰਕਾਰ ਵੱਲੋਂ ਨਵੰਬਰ ’84 ਦੇ ਸਿੱਖ ਨਸਲਕੁਸ਼ੀ ਬਾਰੇ ਮਤਾ ਪ੍ਰਵਾਨ ਕਰਨ ਨਾਲ ਕੈਨੇਡਾ ਪ੍ਰਤੀ ਸਿੱਖ ਭਾਈਚਾਰੇ ’ਚ ਸਤਿਕਾਰ ਦੀ ਭਾਵਨਾ ’ਚ ਵਾਧਾ ਹੋਇਆ ਹੈ।ਹਰਨਾਮ ਸਿੰਘ ਖ਼ਾਲਸਾ ਨੇ ਅੱਗੇ ਕਿਹਾ ਕਿ ਬਰਤਾਨੀਆ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਟੈਰੇਜਾ ਮੇਅ ਵੱਲੋਂ ਬਰਤਾਨੀਆ ਵੱਲੋਂ ਵਿਸ਼ਵ ਵਿੱਚ ਆਪਣੀ ਨਵੀਂ ਅਤੇ ਸ਼ਾਨਦਾਰ ਭੂਮਿਕਾ ਲਈ ਅੱਗੇ ਵਧਣ ਪ੍ਰਤੀ ਸਿੱਖਾਂ ਦੇ ਬਰਾਬਰੀ ਅਤੇ ਸਤਿਕਾਰ ਵਾਲੇ ਸਿਧਾਂਤ ਅਤੇ ਕਦਰਾਂ ਕੀਮਤਾਂ ਨੂੰ ਅਪਣਾਉਣ ’ਤੇ ਵੱਧ ਤੋਂ ਵੱਧ ਜ਼ੋਰ ਦਿੰਦਿਆਂ ਇਹਨਾਂ ਤੋਂ ਸੇਧ ਲੈਣ ਵਾਲੇ ਬਿਆਨ ਦਾ ਸਵਾਗਤ ਕਰਦਿਆਂ ਇਸ ਨੂੰ ਸਿੱਖ ਕੌਮ ਲਈ ਚੜ੍ਹਦੀ ਕਲਾ ਦਾ ਪ੍ਰਤੀਕ ਕਰਾਰ ਦਿੱਤਾ ਹੈ।ਉਹਨਾਂ ਕਿਹਾ ਕਿ ਵਿਸ਼ਵ ਪੱਧਰ ’ਤੇ ਸਿੱਖੀ ਸਿਧਾਂਤ ਅਤੇ ਕਦਰਾਂ ਕੀਮਤਾਂ ਪ੍ਰਤੀ ਸਿਹਤਮੰਦ ਰੁਝਾਨ ਦਾ ਸਾਹਮਣੇ ਆਉਣਾ ਸਿੱਖ ਭਾਈਚਾਰੇ ਨੂੰ ਨਵੇਕਲੀ ਪਛਾਣ ਦੇਣ ਦਾ ਸਬੱਬ ਬਣ ਰਿਹਾ ਹੈ।
ਉਹਨਾਂ ਮੁੱਖ ਮੰਤਰੀ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਪ੍ਰਤੀ ਆਪਣੇ ਵਿਚਾਰ ਅਤੇ ਟਿੱਪਣੀ ’ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਜਿਹਾ ਨਾਹ ਪੱਖੀ ਵਤੀਰਾ ਕੈਨੇਡਾ ਵਿੱਚ ਵੱਸ ਰਹੇ ਪੰਜਾਬੀ ਭਾਈਚਾਰੇ ਪ੍ਰਤੀ ਚੰਗਾ ਸੰਕੇਤ ਨਹੀਂ ਹੋਵੇਗਾ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply