Monday, June 29, 2026

ਝਗੜੇ ਵਿਚ ਪਿਤਾ ਪੁੱਤਰ ਜ਼ਖ਼ਮੀ

PPN1604201708ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਫਾਜ਼ਿਲਕਾ ਉਪਮੰਡਲ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਰਿਸ਼ਤੇਦਾਰਾਂ ਦੇ ਨਾਲ ਹੋਏ ਝਗੜੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਸ਼ੰਕਰ ਲਾਲ (56) ਵਾਸੀ ਪਿੰਡ ਚੁਵਾੜਿਆਂ ਵਾਲੀ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਾਸੀ ਆਪਣੇ ਰਿਸ਼ਤੇਦਾਰਾਂ ਦੇ ਨਾਲ ਕੁਝ ਦਿਨ ਪਹਿਲਾਂ  ਕਿਸੇ ਗੱਲ ਨੂੰ ਲੈਕੇ ਝਗੜਾ ਹੋਇਆ ਸੀ। ਜਿਸਦੀ ਉਕਤ ਵਿਅਕਤੀ ਰੰਜਿਸ਼ ਰਖਦੇ ਹਨ।ਉਸ ਨੇ ਦੱਸਿਆ ਕਿ ਬੀਤੇ ਦਿਨ ਉਹ ਅਤੇ ਉਸਦਾ ਪਿਤਾ ਮਾਂਗੇ ਰਾਮ (78) ਅਤੇ ਉਸਦਾ ਭਰਾ ਭੀਮ ਸੈਨ (50) ਆਪਣੇ ਘਰ ਦੇ ਨੇੜੇ ਆਪਣੀ ਜ਼ਮੀਨ’ਚ ਟੋਇਆ ਪੁੱਟ ਰਹੇ ਸਨ। ਉਸਨੇ ਦੱਸਿਆ ਕਿ ਜਿਸ ਥਾਂ ਤੇ ਉਹ ਖੱਡਾ ਪੁੱਟ ਰਹੇ ਸਨ ੳਸਨੂੰ ਪਿੰਡ ਵਾਸੀ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਆਪਣੀ ਜ਼ਮੀਨ ਕਹਿਕੇ  ਉਸਦੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸਨੇ ਅਤੇ ਉਸਦੇ ਪਿਤਾ ਅਤੇ ਭਰਾ ਨੇ ਉਕਤ ਵਿਅਕਤੀਆਂ ਦਾ ਵਿਰੋਧ ਕੀਤਾ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਦੇ ਨਾਲ ਮਾਰਕੁੱਟ ਕੀਤੀ। ਜਿਸ ਕਾਰਨ ਸ਼ੰਕਰ ਲਾਲ ਅਤੇ ਉਸਦੇ ਪਿਤਾ ਮਾਂਗੇ ਰਾਮ ਦੇ ਸਿਰ ਤੇ ਅਤੇ ਭੀਮ ਸੈਨ ਦੇ ਸਰੀਰ ਤੇ ਸੱਟਾਂ ਲੱਗੀਆਂ ਹਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply