ਜੰਡਿਆਲਾ ਗੁਰੂ, 16 ਅਪ੍ਰੈਲ (ਪੰਜਬ ਪੋਸਟ- ਹਰਿੰਦਰਪਾਲ ਸਿੰਘ) – ਗਿੱਦੜਬਾਹਾ ਵਿਖੇ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਸ਼ਿਵਰਾਜ ਰਾਜੂ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਢਿਲੋ ਵਲੋ ਉਸ ਦੇ ਦਫਤਰ ਵਿੱਚ ਆ ਕੇ ਕੁੱਟਮਾਰ ਕਰਨ ਅਤੇ ਨੱਕ ਨਾਲ ਲਕੀਰਾਂ ਕੱਢਣ ਲਈ ਮਜਬੂਰ ਕਰਨ ਦੀ ਜੰਡਿਆਲਾ ਪ੍ਰੈਸ ਕਲੱਬ (ਰਜ਼ਿ ) ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋ ਦੋਸ਼ੀਆ ਨੂੰ ਬਿਨਾਂ ਕਿਸੇ ਦੇਰੀ ਦੇ ਗ੍ਰਿਫਤਾਰ ਕਰਕੇ ਜੇਲ ਭੇਜਣ ਦੀ ਮੰਗ ਕੀਤੀ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਵਰਿੰਦਰ ਸਿਂੰਘ ਮਲਹੋਤਰਾ ਨੇ ਕਿਹਾ ਕਿ ਪੱਤਰਕਾਰਾਂ ਨਾਲ ਵਧੀਕੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀ ਕੀਤੀ ਜਾਵੇਗੀ।ਸ਼ਿਵਰਾਜ਼ ਰਾਜੂ ਨਾਲ ਕੀਤੀ ਗਈ ਜ਼ਿਆਦਤੀ ਦਾ ਕਰੜਾ ਨੋਟਿਸ ਲੈਦਿਆ ਉਨਾਂ ਕਿਹਾ ਕਿ ਪੱਤਰਕਾਰ ਸਰਕਾਰ ਤੇ ਸਮਾਜ ਵਿੱਚ ਇੱਕ ਕੜੀ ਦਾ ਕੰਮ ਕਰਦੇ ਹਨ, ਜਿਹਨਾਂ ਦਾ ਕਾਰਜ ਸਰਕਾਰ ਦੀਆ ਨੀਤੀਆ ਨੂੰ ਲੋਕਾਂ ਤੱਕ ਪੁੱਜਦ ਕਰਨਾ ਅਤੇ ਜਨਤਕ ਮਸਲਿਆਂ ਨੂੰ ਸਹੀ ਢੰਗ ਨਾਲ ਸਰਕਾਰ ਦੇ ਧਿਆਨ ਵਿੱਚ ਲਿਆਉਣਾ ਹੁੰਦਾ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨਿੱਜੀ ਦਿਲਚਸਪੀ ਲੈ ਕੇ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਗ੍ਰਿਫਤਾਰ ਕਰਕੇ ਜੇਲ ਭੇਜਣ ਅਤੇ ਸ਼ਿਵਰਾਜ ਰਾਜੂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media