ਆਉਣ ਵਾਲੇ ਸਮੇਂ ਵਿਚ ਪੜਤਾਲ ਕਰਕੇ ਦੋਸ਼ੀਆਂ ਨੂੰ ਤਲਬ ਕੀਤਾ ਜਾਵੇਗਾ – ਜਥੇਦਾਰ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) –
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਦਿਨੀਂ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮਿੰਡ ਹਿਲ ਨਿਊਯਾਰਕ ਵਿਖੇ ਸਮਾਗਮ ਦੌਰਾਨ ਗੁਰੂ ਸਾਹਿਬ ਦੀ ਹਜੂਰੀ ਵਿਚ ਛਿੜੇ ਵਿਵਾਦ `ਚ ਲੱਥੀਆਂ ਦਸਤਾਰਾਂ ਦਾੇ ਸਖਤ ਨੋਟਿਸ ਲੈਂਦਿਆਂ ਦੋਸ਼ੀਆਂ ਨੂੰ ਤਲਬ ਕਰਨ ਦਾ ਫੈਸਲਾ ਕੀਤਾ ਹੈ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਵਿਚ ਦਸਤਾਰ ਦੀ ਮਹੱਤਤਾ ਲਈ ਸਿੱਖ ਪੰਥ ਤਤਪਰ ਹੈ ਅਤੇ ਦਸਤਾਰ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਦਸਤਾਰ ਦੀ ਮਹਾਨਤਾ ਬਾਰੇ ਵਿਸ਼ਵ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਸਿਖ ਹੀ ਦਸਤਾਰ ਦੀ ਸੰਭਾਲ ਦੀ ਬਜ਼ਾਏ ਆਪਸੀ ਝਗੜੇ ਵਿਚ ਇੱਕ ਦੂਸਰੇ ਦੀਆਂ ਦਸਤਾਰਾਂ ਉਤਾਰ ਰਹੇ ਹਨ।ਉਨ੍ਹਾਂ ਉਪਰੋਕਤ ਹਵਾਲਾ ਦਿੰਦੇ ਹੋਏ ਕਿਹਾ ਕਿ ਹੋਏ ਝਗੜੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media