ਬਠਿੰਡਾ, 18 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ 16 ਅਪ੍ਰੈਲ ਤੋਂ ਸਾਧ ਸੰਗਤ ਦੇ ਘਰਾਂ ਅਤੇ ਗੁਰੂ ਘਰਾਂ ਵਿਚ ਸਵੇਰੇ ਸ਼ਾਮ ਹੋ ਰਹੇ ਹਨ ਜੋ ਕਿ 23 ਅਪ੍ਰੈਲ ਤੱਕ ਚੱਲਣਗੇ।ਇਸ ਲੜੀ ਤਹਿਤ ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਦੇ ਸਮਾਗਮ ਵਿਚ ਰਾਗੀ ਜੱਥਾ ਭਾਈ ਬਲਜਿੰਦਰ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਵਾਲਿਆਂ ਨੇ ਸਬਦ ਕੀਰਤਨ ਨਾਲ ਸੰਗਤਾਂ ਨੂੰ ਰੱਸਭਿੰਨਾ ਕੀਰਤਨ ਸਰਵਣ ਕਰਵਾਇਆ।ਇਸ ਤੋਂ ਬਾਅਦ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਦੇ ਅਧਾਰ ’ਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੈਪਟਨ ਮੱਲ ਸਿੰਘ, ਬਿਕਰਮਜੀਤ ਸਿੰਘ ਧਿੰਗੜ ਅਤੇ ਸੁਖਦੇਵ ਸਿੰਘ ਵਲੋਂ ਆਏ ਪ੍ਰਚਾਰਕਾਂ ਦਾ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।ਇਸ ਤੋਂ ਇਲਾਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੈਂਬਰਾਂ ਵਿਚ ਅਵਤਾਰ ਸਿੰਘ ਕੈਂਥ, ਸੁਖਦੇਵ ਸਿੰਘ, ਅਮਰਜੀਤ ਸਿੰਘ, ਚਰਨਜੀਤ ਸਿੰਘ,ਦਿਲਬਾਗ ਸਿੰਘ, ਦਿਲਜੀਤ ਸਿੰਘ ਅਤੇ ਰਾਕੇਸ਼ ਸਿੰਘ, ਸਾਧਾ ਸਿੰਘ, ਨੈਬ ਸਿੰਘ, ਸੰਤੋਖ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media