ਹਰ ਰੋਜ਼ ਹੋਣਗੇ ਕਹਾਣੀ, ਕਵਿਤਾ ਅਤੇ ਨਾਟਕ `ਤੇ ਸਾਹਿਤਕ ਸਮਾਗਮ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –
ਪੁਸਤਕ ਸਭਿਆਚਾਰ ਨੂੰ ਪ੍ਰਫੂਲਤ ਕਰਨ ਹਿੱਤ ਨੈਸ਼ਨਲ ਬੁੱਕ ਟਰੱਸਟ ਇੰਡੀਆ ਵੱਲੋਂ ਖਾਲਸਾ ਕਾਲਜ ਦੇ ਸਹਿਯੋਗ ਨਾਲ ਅੱਠ ਰੋਜ਼ਾ ਪੁਸਤਕ ਮੇਲਾ ਕਰਵਾਇਆ ਜਾ ਰਿਹਾ ਹੈ।ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ’ਚ ਲਗਾਏ ਜਾ ਰਹੇ ਇਸ ਪੁਸਤਕ ਮੇਲੇ ਦੀ ਤਫਸੀਲ ਸਾਂਝੀ ਕਰਦਿਆਂ ਐਨ.ਬੀ.ਟੀ. ਦੇ ਅਸਿਸਟੈਂਟ ਡਾਇਰੈਕਟਰ ਮਾਣਕ ਸਿਰੋਲੀਆ ਦੇ ਹਵਾਲੇ ਨਾਲ ਕਥਾਕਾਰ ਦੀਪ ਦੇਵਿੰਦਰ ਸਿੰਘ ਅਤੇ ਡਾ. ਸੁਖਬੀਰ ਸਿੰਘ ਨੇ ਦੱਸਿਆ ਕਿ 22 ਅਪ੍ਰੈਲ ਸ਼ਨੀਵਾਰ ਪੁਸਤਕ ਮੇਲੇ ਦੇ ਉਦਘਾਟਨੀ ਸਮਾਰੋਹ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ੍ਰ: ਰਜਿੰਦਰ ਮੋਹਨ ਸਿੰਘ ਛੀਨਾ ਮੁੱਖ ਮਹਿਮਾਨ ਹੋਣਗੇ, ਜਦਕਿ ਪ੍ਰਿੰ: ਡਾ. ਮਹਿਲ ਸਿੰਘ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਪ੍ਰਮੁੱਖ ਸਾਹਿਤਕਾਰ ਜਸਵੰਤ ਸਿੰਘ ਕੰਵਲ, ਪਦਮਸ੍ਰੀ ਸੁਰਜੀਤ ਪਾਤਰ ਅਤੇ ਬਲਦੇਵ ਸਿੰਘ ਸੜਕਨਾਮਾ ਦੀ ਵਿਸ਼ੇਸ਼ ਹਾਜ਼ਰੀ ’ਚ ਹਰ ਰੋਜ਼ ਪੰਜਾਬੀ ਕਹਾਣੀ, ਕਵਿਤਾ, ਨਾਵਲ ਉਪਰ ਵਿਸ਼ੇਸ਼ ਸਮਾਗਮ ਹੋਣਗੇ। ਪੁਸਤਕ ਮੇਲੇ ਦੌਰਾਨ ਪ੍ਰਮੁੱਖ ਪ੍ਰਕਾਸ਼ਕਾਂ ਵੱਲੋਂ ਵੱਖ-ਵੱਖ ਭਾਸ਼ਾ ਵਿੱਚ ਕਿਤਾਬਾਂ ਦੇ ਲਗਾਏ ਜਾ ਰਹੇ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media