ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) –
ਖਾਲਸਾ ਸਿਰਜਨਾ ਦਿਹਾੜੇ ਨੂੰ ਮੁਖ ਰੱਖਦੇ ਹੋਏ ਗੁਰੂ ਹਰਿਕ੍ਰਿਸ਼ਨ ਮਾੱਡਲ ਸਕੂਲ ਟੈਗਰੋ ਗਾਰਡਨ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ।ਸਕੂਲ ਦੇ ਵਿਦਿਆਰਥੀਆਂ ਨੇ ਕੇਸਰੀ ਰੰਗ ਦੀਆਂ ਦਸਤਾਰਾਂ ਸਜਾ ਕੇ ਸਾਥੀ ਮੁਕਾਬਲੇਬਾਜਾਂ ਨੂੰ ਚੁਨੌਤੀ ਦਿੱਤੀ।ਬੀਰ ਖਾਲਸਾ ਦਲ ਦੇ ਸਰਪ੍ਰਸਤ ਸੁਰਿੰਦਰ ਸਿੰਘ ਬਿੱਲਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ।
ਬਿੱਲਾ ਨੇ ਸਿੱਖੀ ਸੰਭਾਲਣ ਲਈ ਦਸਤਾਰ ਦੀ ਵੱਡੀ ਭੂਮਿਕਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਬਿੱਲਾ ਨੇ ਕਿਹਾ ਕਿ ਦਸਤਾਰ ਜਿਥੇ ਇੱਕ ਸਿੱਖ ਦੇ ਸਿਰ ਦਾ ਤਾਜ਼ ਹੈ ਉਥੇ ਹੀ ਲੱਖਾਂ ਦੀ ਭੀੜ ’ਚੋਂ ਸਿੱਖ ਦੀ ਪਛਾਣ ਕਰਾਉਣ ਦਾ ਵੀ ਪ੍ਰਤੀਕ ਹੈ।ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਟੈਗੋਰ ਗਾਰਡਨ ਦੇ ਪ੍ਰਧਾਨ ਜਤਿੰਦਰ ਸਿੰਘ ਮੁਖੀ ਨੇ ਸਕੂਲ ’ਚ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰੱਖਣ ਦਾ ਭਰੋਸਾ ਦਿੱਤਾ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media