Tuesday, September 29, 2026

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਸੁਖਬੀਰ ਸਿੰਘ ਖੁਰਮਣੀਆ) –PPN1804201712 ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਆਪਣੇ ਚੁਣੇ ਹੋਏ ਵਿਸ਼ੇ ’ਚ ਮੁਹਾਰਤ ਹਾਸਲ ਕਰਨ ਦੇ ਮਕਸਦ ਤਹਿਤ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬਨਸਪਤੀ (ਬੌਟਨੀ) ਵਿਭਾਗ ਵੱਲੋਂ ਬੀਤੇ ਦਿਨੀਂ ਐਮ. ਐਸ. ਸੀ ਬੌਟਨੀ ਸਮੈਸਟਰ-ਚੌਥਾ ਦੇ ਵਿਦਿਆਰਥੀਆਂ ਦੇ ਟੂਰ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਕਾਂਜਲੀ ਵੈਟਲੈਂਡ ਦੀ ਵਿਸ਼ੇਸ਼ ਜੈਵਿਕ ਵਿਭਿੰਨਤਾ ਤੋਂ ਜਾਣੂ ਕਰਵਾਉਣਾ ਸੀ।
ੱ    ਪ੍ਰੋ: ਕਿਰਨਦੀਪ ਕੌਰ ਅਤੇ ਹੋਰ ਅਧਿਆਪਕ ਜਿਨ੍ਹਾਂ ’ਚ ਡਾ. ਹੇਮਿੰਦਰ ਸਿੰਘ, ਡਾ. ਨਵਕਿਰਨ ਰੰਧਾਵਾ ਅਤੇ ਡਾ. ਸ਼ੁਸ਼ਾਂਤ ਸ਼ਰਮਾ ਮੌਜ਼ੂਦ ਸਨ, ਜਾਣਕਾਰੀ ਦਿੰਦਿਆ ਦੱਸਿਆ ਕਿ ਕਾਂਜਲੀ ਵੈਟਲੈਂਡ ਜ਼ਿਲ੍ਹਾ ਕਪੂਰਥਲਾ ਵਿਖੇ 1870 ’ਚ ਵੇਈ ਨਦੀ ਦੇ ਕੰਢੇ ਉਸਾਰਿਆ ਗਿਆ ਸੀ, ਜਿਸ ਦਾ ਖੇਤਰਫਲ 490 ਹੈਕਟਵੇਅਰ ਹੈ।ਉਨ੍ਹਾਂ ਦੱਸਿਆ ਕਿ ਵੇਈ ਨਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਹੋਣ ਕਰਕੇ ਧਾਰਮਿਕ ਮਹੱਤਤਾ ਵੀ ਰੱਖਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਪੌਦਿਆਂ ਦੀਆਂ ਵਿਸ਼ੇਸ਼ ਕਿਸਮਾਂ ਦੀ ਇਕੱਤਰਤਾ ਕੀਤੀ। ਇਸ ਉਪਰੰਤ ਉਨ੍ਹਾਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ, ਰੇਲ ਕੋਚ ਫੈਕਟਰੀ ਦਾ ਦੌਰਾ ਵੀ ਕੀਤਾ ਗਿਆ। ਵਿਦਿਆਰਥੀਆ ਨੇ ਬਨਸਪਤੀ ਸਬੰਧੀ ਜਾਣਕਾਰੀ ਦੇ ਨਾਲ-ਨਾਲ ਇਸ ਟੂਰ ਦਾ ਖੂਬ ਆਨੰਦ ਮਾਣਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply