3 ਮੈਂਬਰੀ ਕਮੇਟੀ 24 ਘੰਟਿਆਂ ’ਚ ਸੌਂਪੇਗੀ ਰਿਪੋਰਟ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਅਧਿਆਪਕ ਵਿਦਿਆਰਥੀਂ ਦੇ ਰਿਸਤੇ ਨੂੰ ਸ਼ਰਮਸ਼ਾਰ ਕਰਦੇ ਹੋਏ ਅੱਜ ਇਕ ਸਰਕਾਰੀ ਹਾਈ ਸਕੂਲ ਦੇ ਪਿੰਸੀਪਲ ਵੱਲੋ ਆਪਣੇ ਹੀ ਸਕੂਲ ਦੀ ਦਸਵੀਂ ਜਮਾਤ ਇਕ ਵਿਦਿਆਰਥਣ ਨਾਲ ਛੇੜਛਾੜ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਕੇ ਤੇ ਮੋਜੂਦ ਵਿਦਿਆਰਥਣ ਦੇ ਮਾਪਿਆਂ ਅਤੇ ਪਿੰਡ ਵਾਸਿਆਂ ਨੇ ਸਕੂਲ ਮੁਖੀ ਨੂੰ ਕਮਰੇ ਵਿੱਚ ਬੰਦ ਕਰਕੇ ਸਕੂਲ ਨੂੰ ਤਾਲਾ ਲਗਾ ਦਿਤਾ ਅਤੇ ਪੁਲਸ ਪ੍ਰਸ਼ਾਸਨ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਿਤੀ।ਅਬੋਹਰ ਤਹਿਸੀਲ ਦੇ ਪਿੰਡ ਅਮਰਪੁਰਾ ਦੇ ਵਸਨੀਕਾਂ ਵੱਲੋਂ ਪਿੰਡ ਦੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ’ਤੇ ਸਕੂਲ ਦੀ ਵਿਦਿਆਰਥਣ ਨੂੰ ਛੇੜਣ ਦੇ ਲਗਾਏ ਦੋਸ਼ਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪਿੰਡ ਅਮਰਪੁਰਾ ਵਿਖੇ ਵਾਪਰੀ ਘਟਨਾ ਜਿੳਂੁ ਹੀ ਉਨਾਂ ਦੇ ਧਿਆਨ ਵਿੱਚ ਆਈ ਤਾਂ ਉਨਾਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੁਰੰਤ ਕਾਰਵਾਈ ਕਰਦਿਆਂ ਡੀ.ਈ.ਓ ਫਾਜ਼ਿਲਕਾ ਪ੍ਰਗਟ ਸ਼ਿਘ ਬਰਾੜ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਲਈ ਡੀ.ਈ.ਓ ਫਾਜ਼ਿਲਕਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਇਕ ਤਹਿਸੀਲਦਾਰ ਅਤੇ ਇਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਮਹਿਲਾ ਪਿ੍ਰੰਸੀਪਲ ਵੀ ਸ਼ਾਮਲ ਕੀਤੇ ਗਏ ਹਨ। ਉਨਾਂ ਕਿਹਾ ਕਿ ਇਹ ਕਮੇਟੀ 24 ਘੰਟਿਆਂ ਅੰਦਰ ਆਪਣੀ ਰਿਪੋਰਟ ਸੌਂਪੇਗੀ। ਜਾਂਚ ਦੌਰਾਨ ਸਬੰਧਤ ਪਿ੍ਰੰਸੀਪਲ ਦਾ ਸਟੇਸ਼ਨ ਸਕੂਲ ਤੋਂ ਬਦਲ ਕੇ ਜ਼ਿਲਾ ਸਿੱਖਿਆ ਦਫਤਰ ਤਬਦੀਲ ਕਰ ਦਿੱਤਾ ਹੈ ਤਾਂ ਜੋ ਕੋਈ ਜਾਂਚ ਰਿਪੋਰਟ ਪ੍ਰਭਾਵਿਤ ਨਾ ਹੋਵੇ। ਉਨਾਂ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਕਿਸੇ ਕਿਸਮ ਦਾ ਕੋਈ ਵੀ ਦੋਸ਼ ਸਾਬਤ ਹੋਣ ’ਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media