Saturday, June 27, 2026

ਜ਼ਿਲੇ ’ਚ 2,53,349 ਮੀਟਿ੍ਰਕ ਟਨ ਕਣਕ ਦੀ ਹੋਈ ਆਮਦ – ਡਿਪਟੀ ਕਮਿਸ਼ਨਰ

ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਕੀਤੀ ਜਾ ਰਹੀ ਹੈ ਲਿਫਟਿੰਗ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –Isha Kalia Dc ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ ਅਤੇ ਬੀਤੇ ਇੱਕ ਦਿਨ ਵਿਚ ਹੀ ਜ਼ਿਲੇ ਵਿਚ 46509 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ 104 ਕਰੋੜ 19 ਲੱਖ  ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਅੱਗੋਂ ਇਹ ਰਕਮ ਸਬੰਧਤ ਆੜਤੀਆਂ ਦੇ ਖਾਤਿਆਂ ਵਿਚ ਟਰਾਂਸਫਰ ਕਰਣਗੇ।ਇਸ ਦੇ ਨਾਲ ਹੀ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 253349 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 36374 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 53029 ਮੀਟਿ੍ਰਕ ਟਨ, ਪਨਸਪ ਵੱਲੋਂ 43710 ਮੀਟਿ੍ਰਕ ਟਨ, ਵੇਅਰਹਾਉਸ ਵੱਲੋਂ 39734 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 14470 ਮੀਟਿ੍ਰਕ ਟਨ, ਐਫ.ਸੀ.ਆਈ. ਵੱਲੋਂ 35942 ਮੀਟਿ੍ਰਕ ਟਨ ਅਤੇ ਟੇ੍ਰਡਿੰਗ ਕੰਪਨੀਆਂ ਵੱਲੋਂ 5 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਸਰਕਾਰ ਵੱਲੋਂ ਲਿਫਟਿੰਗ ਲਈ 72 ਘੰਟੇ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ, ਜਿਸ ਅਨੁਸਾਰ 72 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਤੋਂ ਦੁਗਣੇ ਤੋਂ ਵੀ ਵੱਧ ਕਣਕ ਮੰਡੀਆਂ ਵਿਚੋਂ ਚੁੱਕ ਲਈ ਗਈ ਹੈ ਭਾਵ ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਸਰਕਾਰ ਵੱਲੋਂ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਹੋ ਰਹੀ ਹੈ। ਇਸੇ ਤਰਾਂ ਸਰਕਾਰ ਵੱਲੋਂ 48 ਘੰਟਿਆਂ ਵਿਚ ਅਦਾਇਗੀਆਂ ਲਈ ਤੈਅ ਸਮਾਂ ਹੱਦ ਨੂੰ ਵੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਏਜੰਸੀਆਂ ਨੂੰ ਦਿੱਤੀਆਂ ਗਈਆਂ ਹਨ।ਉਨਾਂ ਨੇ ਕਿਸਾਨਾਂ ਨੂੰ ਸੁੱਕੀ ਫਸਲ ਹੀ ਮੰਡੀਆਂ ਵਿਚ ਲਿਆਉਣ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply