Monday, April 6, 2026

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਨੇ ਫਸਲਾਂ ਦੀ ਰਹਿੰਦ ਖੂੰਹਦ `ਤੇ ਲਾਈ ਪਾਬੰਦੀ

ਪਠਾਨਕੋਟ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – PPN1804201726ਪ੍ਰਦੂਸ਼ਣ ਦੀ ਵੱਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ  ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ 2500 ਰੁਪਏ ਤੋਂ 15 ਹਜ਼ਾਰ ਤੱਕ ਜ਼ੁਰਮਾਨਾ ਵਸੂਲਿਆ ਜਾਵੇਗਾ।ਇਹ ਪ੍ਰਗਟਾਵਾ ਸ਼੍ਰੀਮਤੀ ਨੀਲਿਮਾ (ਆਈ. ਏ. ਐਸ) ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਵੱਲੋਂ ਕਣਕ ਦੇ ਨਾੜ ਸਾੜਣ ਨਾਲ ਪੈਦਾ ਹੁੰਦੀਆਂ ਸਮੱਸਿਆਵਾਂ ਪ੍ਰਤੀ ਲੋਕਾਂ ਅਤੇ ਕਿਸਾਨਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਚਲਾਈ ਜਾਣ ਵਾਲੀ ਮੋਬਾਇਲ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਇਸ ਮੌਕੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ, ਪਰਮਜੀਤ ਸਿੰਘ ਗੁਰਾਇਆ ਤਹਿਸੀਲਦਾਰ, ਡਾ.ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਅਮਰੀਕ ਸਿੰਘ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਡਾ. ਸੰਦੀਪ ਸਿੰਘ,ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ, ਰਵਿੰਦਰ ਸਿੰਘ, ਜਤਿੰਦਰ ਸਿੰਘ, ਰਾਜ ਕੁਮਾਰ ਸਮੇਤ ਸਮੁੂਹ ਸਟਾਫ ਹਾਜ਼ਰ ਸੀ।
ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਣਕ ਦਾ ਨਾੜ ਸਾੜਨ ਕਾਰਨ ਪੈਦਾ ਹੁੰਦੇ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਂਦੀ ਹੈ, ਜਿਸ ਕਾਰਨ ਸੜਕੀ ਦੁਰਘਟਨਾਵਾਂ ਵੱਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਕਣਕ ਦਾ ਨਾੜ ਸਾੜਨ ਨਾਲ ਪੈਦਾ ਹੁੰਦੇ ਜ਼ਹਿਰੀਲੇ ਧੂੰਏ ਨਾਲ ਸਾਹ ਲੈਣ ਚ ਤਕਲੀਫ,ਖੰਘ,ਜ਼ੁਕਾਮ,ਤਪਦਿਕ,ਦਮਾ,ਐਲਰਜੀ,ਅੱਖਾਂ ਚ ਜਲਣ,ਚਮੜੀ ਤੇ ਖਾਰਸ਼ ਆਦਿ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ।ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜ ਕੇ ਨਸਟ ਹੋ ਜਾਂਦੇ ਹਨ ਅਤੇ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਜੋ ਆਪਣੇ ਪਰਿਵਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ,ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ।ਉਨਾਂ ਕਿਹਾ ਕਿ ਉਪਰੋਕਤ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਜ਼ਰੂਰੀ ਹੋ ਗਿਆ ਹੈ ਕਿ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾਂ ਲਗਾਈ ਜਾਵੇ।
ਇਸ ਮੌਕੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਆਮ ਕਰਕੇ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ 80-90 ਫੀਸਦੀ ਨਾੜ ਦੀ ਤੂੜੀ ਬਣਾ ਲਈ ਜਾਂਦੀ ਹੈ ਅਤੇ ਬਹੁਤ ਘੱਟ ਨਾੜ ਦਾ ਹਿੱਸਾ ਖੇਤ ਵਿੱਚ ਬਚਦਾ ਹੈ,ਜਿਸ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ।ਉਨਾਂ ਕਿਹਾ ਕਿ ਇਸ ਬਚੇ ਨਾੜ ਨੂੰ ਸਾੜਣ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਝੋਨੇ ਦੀ ਲਵਾਈ ਤੋਂ ਪਹਿਲਾਂ ਕੱਦੂ ਕੀਤਾ ਜਾਂਦਾ ਹੈ ਤਾਂ ਨਾੜ ਪਾਣੀ ਉੱਪਰ ਤਰ ਆਉਂਦਾ ਹੈ, ਇਸ ਲਈ ਖੇਤ ਨੂੰ ਕੱਦੂ ਕਰਨ ਉਪਰੰਤ 4-6 ਘੰਟੇ ਤੱਕ ਖਾਲੀ ਛੱਡ ਦੇਣਾ ਚਾਹੀਦਾ।ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਪਾਣੀ ਲਾਉਣ ਉਪਰੰਤ ਵੱਤਰ ਆਉਣ ਤੇ ਤਵੀਆਂ ਜਾਂ ਉਲਟਾਵੇਂ ਹੱਲ ਨਾਲ ਨਾੜ ਦੀ ਰਹਿੰਦ ਖੂੰਹਦ ਨੂੰ ਦਬਾ ਕੇ ਜ਼ਮੀਨ ਵਿੱਚ ਦਬਾ ਕੇ ਨਾੜ ਨੂੰ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ ਤਾਂ ਜੋ ਜ਼ਮੀਨ ਦੀ ਸਿਹਤ ਨੂੰ ਸੁਧਾਰਿਆ ਜਾ ਸਕੇ ਅਤੇ ਵਾਤਾਵਰਣ ਨੂੰ ਪ੍ਰਦੂਸਤ ਹੋਣ ਤੋਂ ਬਚਾਇਆ ਜਾ ਸਕੇ।ਉਨਾਂ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਾਲੇ ਇਲਾਕਿਆਂ ਵਿੱਚ ਕਣਕ ਦੀ ਕਟਾਈ ਤੋਂ ਬਾਅਦ ਮੂੰਗੀ ਦੀ ਕਾਸ਼ਤ ਵੀ ਕੀਤੀ ਜਾ ਸਕਦੀ ਹੈ।ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਮੂੰਗੀ ਦਾ ਬੀਜ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply