Tuesday, November 24, 2026

ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਕੀਤਾ ਕਾਬੂ

ਖਾਲੜਾ/ ਭਿੱਖੀਵਿੰਡ 19 ਅਪ੍ਰੈਲ (ਭਾਟੀਆ, ਕੰਬੋਕੇ, ਬਖਤਾਵਰ)  – PPN1904201702ਐਸ.ਐਸ.ਪੀ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ `ਤੇ ਗਲਤ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਥਾਣਾ ਵਲਟੋਹਾ ਨੇ ਇਕ ਵਿਅਕਤੀ ਨੂੰ 6 ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿ੍ਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਪ੍ਰੈਸ ਕਾਨਫਰੰਸ ਦੌਰਾਨ ਇਸ ਸੰਬੰਧੀ ਡੀ.ਐਸ.ਪੀ ਭਿੱਖੀਵਿੰਡ ਸੁਲੱਖਣ ਸਿੰਘ ਮਾਨ ਨੇ ਦੱਸਿਆ ਪੁਲਿਸ ਥਾਣਾ ਵਲਟੋਹਾ ਦੇ ਐਸ.ਐਚ.ਓ ਮਨਜਿੰਦਰ ਸਿੰਘ, ਏ.ਐਸ.ਆਈ ਗੁਰਦੀਪ ਸਿੰਘ ਆਦਿ ਪੁਲਿਸ ਪਾਰਟੀ ਵਲੋਂ ਪਿੰਡ ਘਰਿਆਲੀ ਰਾੜੇਵਾਲੀ ਨੇੜੇ ਨਾਕੇ ਦੌਰਾਨ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇੱਕ ਵਿਅਕਤੀ ਮੋਟਰਸਾਈਕਲ ਉਪਰ ਆਉਦਾ ਦਿਖਾਈ ਦਿੱਤਾ ਤਾਂ ਪੁਲਿਸ ਨੇ ਉਸ ਨੂੰ ਮੋਟਰਸਾਈਕਲ ਦੇ ਕਾਗਜ ਦਿਖਾਉਣ ਲਈ ਕਿਹਾ। ਪਰ ਜਦ ਉਸ ਨੇ ਕਾਗਜ਼ ਨਾ ਦਿਖਾਏ ਤਾਂ ਚੈਕਿੰਗ  ਕਰਨ `ਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ ਅਤੇ ‘ਤੇ ਨੌਜਵਾਨ ਨੇ ਆਪਣੀ ਪਹਿਚਾਣ ਚਮਕੌਰ ਸਿੰਘ ਉਰਫ ਲੱਡੂ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਘਰਿਆਲੀ ਰਾੜੇਵਾਲੀ ਵਜੋਂ ਦੱਸੀ।ਪੁਲਿਸ ਪਾਰਟੀ ਵਲੋਂ ਪੁਛਗਿਛ ਕਰਨ ‘ਤੇ ਨੌਜਵਾਨ ਪਾਸੋਂ 5 ਚੋਰੀ ਦੇ ਹੋਰ ਵੀ ਮੋਟਰਸਾਈਕਲ ਮਿਲੇ, ਜਿਹਨਾਂ ਨੂੰ ਗੁਰੂ ਨਾਨਕ ਹਸਪਤਾਲ ਅੰਮਿ੍ਰਤਸਰ, ਸਿਵਲ ਹਸਪਤਾਲ ਤਰਨ ਤਾਰਨ, ਹਰੀਕੇ, ਕੋਟ ਕੰਪਲੈਕਸ ਪੱਟੀ ਤੋਂ ਚੋਰੀ ਕੀਤਾ ਗਿਆ ਸੀ ਅਤੇ ਦੋਸ਼ੀ ਚਮਕੌਰ ਸਿੰਘ ਖਿਲਾਫ ਪੁਲਿਸ ਥਾਣਾ ਵਲਟੋਹਾ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਡੀ.ਐਸ.ਪੀ ਨੇ ਇਹ ਵੀ ਕਿਹਾ ਕਿ ਦੋਸ਼ੀ ਖਿਲਾਫ ਭਿੱਖੀਵਿੰਡ ਥਾਣੇ ਵਿਖੇ ਪਹਿਲਾ ਵੀ ਚੋਰੀ ਦਾ ਮੁਕੱਦਮਾ ਦਰਜ ਹੈ।ਇਸ ਸਮੇ ਰੀਡਰ ਮਨਜੀਤ ਸਿੰਘ, ਐਚ.ਸੀ ਸਰੂਪ ਸਿੰਘ, ਐਚ.ਸੀ ਗੁਰਦੀਪ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply