ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਵਜੋਂ ਪੰਜਾਬ ਯੂਨੀਵਰਸਿਟੀ ਸੰਘਰਸ਼ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੋਂਪਿਆ ਗਿਆ।ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਗਗਨ ਸੰਗਰਾਮੀ, ਸਤਨਾਮ ਘੱਲੂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਰੇਸ਼ਮ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜੋਗਿੰਦਰ ਸਿੰਘ, ਟੀਐਸਯੂ ਦੇ ਆਗੂ ਇਕਬਾਲ ਸਿੰਘ, ਬਾਰ ਐਸੋਸੀਏਸ਼ਨ ਦੇ ਕਰਨ ਮੈਣੀ, ਆਪਣਾ ਦੁਨੀਆ ਸਟੂਡੈਂਟ ਯੂਨੀਅਨ ਤੋਂ ਲਾਲੀ ਜੀਵਾਂਰਾਈ, ਸਟੂਡੈਂਟਸ ਹੈਪਲਾਇਨ ਦੇ ਇੰਚਾਰਜ਼ ਸੰਦੀਪ ਛਿੰਦਾ ਨੇ ਮੰਗ ਕਰਦੇ ਹੋਏ ਕਿਹਾ ਕਿ ਫੀਸਾਂ ਵਿਚ ਮੁਕੰਮਲ ਵਾਧੇ ਨੂੰ ਵਾਪਸ ਲਿਆ ਜਾਵੇ, ਵਿਦਿਆਰਥੀਆਂ ਤੇ ਕੀਤੇ ਗਏ ਝੂਠੇ ਪਰਚੇ ਰੱਦ ਕੀਤੇ ਜਾਣ, ਲਾਠੀਚਾਰਜ਼ ਕਰਨ ਵਾਲੇ ਅਧਿਕਾਰੀਆਂ ਤੇ ਕਾਰਵਾਈ ਕੀਤੀ ਜਾਵੇ, ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਬਣਦੀ ਗ੍ਰਾਂਟ ਜਾਰੀ ਕਰੇ। ਉਨਾਂ ਕਿਹਾ ਕਿ ਸਰਕਾਰ ਆਪਣੇ ਫਰਜ਼ ਤੋਂ ਭੱਜ ਰਹੀ ਹੈ ਅਤੇ ਵਿਦਿਆ ਦੇਣ ਦੀ ਥਾਂ ਤੇ ਵਿਦਿਆਰਥੀਆਂ ਤੇ ਲਾਠੀਚਾਰਜ਼ ਕੀਤਾ ਜਾ ਰਿਹਾ ਹੈ, ਫੀਸਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਯੂਨੀਅਨਾਂ ਵਿਦਿਆਰਥੀਆਂ ਦੇ ਸੰਘਰਸ਼ ਦਾ ਸਮਰਥਨ ਕਰਦੀਆਂ ਹਨ ਅਤੇ ਜੇਕਰ ਉਕਤ ਮੰਗਾਂ ਨਾ ਮਨੀਆਂ ਗਈਆਂ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media