Tuesday, November 24, 2026

ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਹੋਈ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – PPN1904201710ਪੰਜਾਬ ਸਟੇਟ ਕਰਮਚਾਰੀ ਦਲ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਸ਼ਾਖਾ ਪ੍ਰਧਾਨ ਓਮ ਪ੍ਰਕਾਸ਼ ਜਲੰਧਰਾ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਜਿਸ ਵਿਚ ਦਲ ਦੇ ਸੂਬਾਈ ਜੱਥੇਬੰਦਕ ਸਕੱਤਰ ਅਤੇ ਜ਼ਿਲਾ ਜਨਰਲ ਸਕੱਤਰ ਸਤੀਸ਼ ਵਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਤੀਸ਼ ਵਰਮਾ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਵਾਰ ਮਜ਼ਦੂਰ ਦਿਵਸ ਸੂਬਾ ਪੱਧਰ ਤੇ ਮੁਹਾਲੀ ਵਿਚ ਹਰੀ ਸਿੰਘ ਟੋਹੜਾ ਸੂਬਾਈ ਪ੍ਰਧਾਨ ਦੀ ਪ੍ਰਧਾਨਗੀ ਵਿਚ ਮਨਾਇਆ ਜਾਵੇਗਾ। ਜਿਸ ਵਿਚ ਸੂਬੇ ਭਰ ਤੋਂ ਵੱਡੀ ਵਿਣਤੀ ਵਿਚ ਮਜ਼ਦੂਰ ਅਤੇ ਕਰਮਚਾਰੀ ਹਿੱਸਾ ਲੈਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਚੋਣਾਂ ਦੇ ਸਮੇਂ ਵਾਅਦੇ ਕੀਤੇ ਸਨ ਉਹ ਜਲਦੀ ਪੂਰੇ ਕੀਤੇ ਜਾਣ। ਉਨਾਂ ਮੰਗ ਕਰਦੇ ਹੋਏ ਕਿਹਾ ਕਿ ਪੇ ਕਮਿਸ਼ਨ ਦੀ ਪ੍ਰਕਿਰਿਆ ਨੂੰੂ ਤੇਜ਼ ਕਰਦੇ ਹੌਏ ਰਿਲੀਜ਼ ਕੀਤਾ ਜਾਵੇ, ਡੀਏ ਦੀਆਂ ਕਿਸ਼ਤਾਂ ਦਾ ਬਾਕੀ ਰਹਿੰਦਾ ਬਕਾਇਆ ਦਿੱਤਾ ਜਾਵੇ, 27000 ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਜੋ ਪਿਛਲੀ ਸਰਕਾਰ ਨੇ ਫੈਸਲਾ ਕੀਤਾ ਸੀ ਉਸ ਫੈਸਲੇ ਨੂੰ ਅਮਲੀ ਰੂਪ ਦਿੰਦੇ ਹੌਏ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਸਰਕਾਰ ਨੇ ਜੋ ਹਰ ਘਰ ਵਿਚ ਇੱਕ ਮੈਂਬਰ ਨੂੰ ਨੋਕਰੀ ਦੇਣ ਦਾ ਜੋ ਵਾਅਦਾ ਕੀਤਾ ਹੈ ਉਸਦੇ ਮੁਤਾਬਕ ਪੜੇ ਲਿਖੇ ਬੇਰੁਜ਼ਗਾਰ ਘੁੰਮ ਰਹੇ ਨੋਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ, ਕਿਸਾਨਾਂ ਨਾਲ ਸਬੰਧਤ ਕਰਜ਼ੇ ਮੁਆਫ਼ੀ ਵਰਗੇ ਫੈਸਲੇ ਨੂੰ ਬਿਨਾ ਦੇਰੀ ਲਾਗੂ ਕੀਤਾ ਜਾਵੇ।
ਇਸ ਮੌਕੇ ਚੇਅਰਮੈਨ ਮਹਿਲ ਸਿੰਘ, ਖਜ਼ਾਨਚੀ ਚਿਮਨ ਲਾਲ ਸੱਚੂ, ਈਜੀਐਸ ਟੀਚਰ ਯੂਨੀਅਨ ਦੇ ਪ੍ਰਧਾਨ ਪਿ੍ਰਤਪਾਲ ਸਿੰਘ, ਜਗਦੀਸ਼ ਕੁਮਾਰ, ਭੀਮ ਸੈਨ, ਖਿਆਲੀ ਰਾਮ, ਕਾਲੂ ਰਾਮ, ਰਾਮ ਚਰਨ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply