Tuesday, November 24, 2026

‘ਦਸਤਾਰ ਦਿਹਾੜਾ’ ਮਨਾਉਂਦਿਆਂ ਦਸਤਾਰ ਸਬੰਧੀ ਲੜਾਈ ਮੰਦਭਾਗੀ- ਜਥੇਦਾਰ ਗਿ: ਗੁਰਬਚਨ ਸਿੰਘ

G. Gurbachan S11aਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਪਿਛਲੇ ਦਿਨੀ ਨਿਊਯਾਰਕ, ਅਮਰੀਕਾ ਵਿਖੇ ਸਿੱਖਾਂ ਦਾ ਆਪਸੀ ਟਕਰਾਓ ਉਸ ਸਮੇਂ ਹੋਇਆ ਜਦ ‘ਦਸਤਾਰ ਦਿਹਾੜਾ’ ਮਨਾਇਆ ਜਾ ਰਿਹਾ ਸੀ ਅਤੇ ਸਮੁੱਚੀ ਸਿੱਖ ਕੌਮ ਵਿਦੇਸ਼ਾਂ ਵਿਚ ਆਪਣੀ ਦਸਤਾਰ ਸਬੰਧੀ ਲੜਾਈ ਵੀ ਲੜ ਰਹੀ ਹੈ।ਅਜਿਹੇ ਸਮੇਂ ਜੋ ਦੁੱਖਦਾਈ ਘਟਨਾ ਵਾਪਰੀ ਉਸ ਨਾਲ ਸਮੁੱਚੀ ਸਿੱਖ ਕੌਮ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਗਿਆਨੀ ਗੁਰਬਚਨ ਸਿੰਘ ਨੇ ਗੁਰਦੁਆਰਾ ਕਲਚਰ ਸੁਸਾਇਟੀ ਰਿਚਮੰਡ ਹਿਲ ਦੇ ਪ੍ਰਧਾਨ ਨੂੰ ਆਦੇਸ਼ ਦਿੱਤਾ ਹੈ ਕਿ ਇਸ ਮਾਮਲੇ ਦੀ ਮੁਕੰਮਲ ਜਾਂਚ ਪੜਤਾਲ ਕਰਵਾ ਕੇ ਇਸ ਦੀ ਰਿਪੋਰਟ ਛੇਤੀ ਤੋਂ ਛੇਤੀ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ ਤਾਂ ਕਿ ਪਤਾ ਲੱਗੇ ਕਿ ਇਹ ਘਟਨਾ ਕਿਉਂ ਅਤੇ ਕਿਵੇਂ ਵਾਪਰੀ।ਜਥੇਦਾਰ ਨੇ ਕਿਹਾ ਕਿ ਜਿਹੜੇ ਵਿਅਕਤੀਆਂ ਵੱਲੋਂ ਅਜਿਹੀ ਘਿਨਾਉਣੀ ਹਰਕਤ ਕੀਤੀ ਗਈ ਖਿਲਾਫ ਉਚਿਤ ਕਾਰਵਾਈ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply