Wednesday, November 25, 2026

ਆਲ ਇੰਡੀਆ ਰੇਡੀਓ ਦੇ ਐਫ.ਐਮ ਚੈਨਲ ‘ਤੇ ਡੀ.ਸੀ ਨੇ ਕਿਸਾਨਾਂ ਨੂੰ ਕੀਤਾ ਸੰਬੋਧਨ

PPN2004201705ਬਠਿੰਡਾ, 20 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਸਥਾਨਕ ਸ਼ਹਿਰ ਦੇ ਡਿਪਟੀ ਕਮਿਸ਼ਨਰ ਇੰਜੀ.ਦੀਪਰਵਾ ਲਾਕਰਾ ਨੇ ਆਲ ਇੰਡੀਆ ਰੇਡੀਓ ਦੇ ਐਫ.ਐਮ.ਚੈਨਲ ‘ਤੇ ਵਾਰਤਾ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਸੀਜ਼ਨ ਵਿਚ ਕਿਸਾਨਾਂ ਦੀ ਸਹੂਲਤ ਲਈ ਬਠਿੰਡਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਬਹੁਤ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਤੋਂ ਲੈ ਕੇ ਚੁਕਾਈ ਤੱਕ ਅਤੇ ਕਿਸਾਨਾਂ ਨੂੰ ਤੁਰੰਤ ਅਦਾਇਗੀ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਕਿਸਾਨਾਂ ਆਦਿ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਬੁਨਿਆਦੀ ਸਹੂਲਤਾਂ ਜਿਵੇਂ ਪੀਣ ਵਾਲਾ ਸਾਫ ਪਾਣੀ ਅਤੇ ਟਾਇਲਟ ਆਦਿ ਦੀ ਵੀ ਪੂਰੀ ਵਿਵਸਥਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਖਰੀਦ, ਲਿਫਟਿੰਗ, ਕਿਸਾਨਾਂ ਨੂੰ ਅਦਾਇਗੀਆਂ ਆਦਿ ਨੂੰ ਬਿਨ੍ਹਾਂ ਕਿਸੇ ਅੜ੍ਹਚਨ ਅਤੇ ਦੇਰੀ ਤੋਂ ਨਿਰਵਿਘਨ ਯਕੀਨੀ ਬਣਾਇਆ ਗਿਆ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਉਹ ਆਪਣੇ ਦਫਤਰ ਵਿਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੈਠ ਰਹੇ ਹਨ ਅਤੇ ਜੇਕਰ ਕੋਈ ਟੂਰ ਪ੍ਰੋਗਰਾਮ ਜਾਂ ਦਫਤਰ ਤੋਂ ਬਾਹਰੀ ਕੰਮ ਹੋਵੇਗਾ ਤਾਂ ਲੋਕਾਂ ਦੀ ਸਹੂਲਤ ਲਈ ਇਸ ਸਬੰਧੀ ਬਕਾਇਦਾ ਤੌਰ ’ਤੇ ਦਫਤਰ ਦੇ ਨੋਟਿਸ ਬੋਰਡ ਰਾਹੀਂ ਅਗਾਊਂ ਸੂਚਿਤ ਕਰ ਦਿੱਤਾ ਜਾਵੇਗਾ। ਪ੍ਰੋਗਰਾਮ ‘ਗੱਲਾਂ ’ਚੋਂ ਗੱਲ’ ਵਿਚ ਲੋਕਾਂ ਵਲੋਂ ਟੈਲੀਫ਼ੋਨ ਰਾਹੀਂ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਆਮ ਸਮੱਸਿਆਵਾਂ ਜਿਨ੍ਹਾਂ ਵਿਚ ਵੱਡੀਆਂ ਗੱਡੀਆਂ ਦੀ ਨਜਾਇਜ਼ ਪਾਰਕਿੰਗ, ਅਵਾਰਾ ਪਸ਼ੂਆਂ ਦੀ ਸਮੱਸਿਆ ਆਦਿ ਲਿਆਉਣ ਦੇ ਨਾਲ-ਨਾਲ ਵੱਖ-ਵੱਖ ਸੁਝਾਅ ਵੀ ਪੇਸ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਦਾ ਭਰਪੂਰ ਯਤਨ ਕਰਨਗੇ ਅਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ ਪ੍ਰੋਗਰਾਮ ਦਾ ਸੰਚਾਲਨ ਸਟੇਸ਼ਨ ਡਾਇਰੈਕਟਰ ਰਾਜੀਵ ਅਰੋੜਾ ਵਲੋਂ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply