ਬਠਿੰਡਾ, 21ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ਸਾਲਾਨਾ ਸਮਾਗਮਾਂ ਦੀ ਲੜੀ ਤਹਿਤ 11ਵਾਂ ਸ਼ਬਦ ਗੁਰੂ ਪ੍ਰਚਾਰ ਗੁਰਮਤਿ ਸਮਾਗਮ ਦਿਲਬਾਗ ਸਿੰਘ ਪ੍ਰਧਾਨ ਯੂਨਿਟ-2 ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਅੰਮ੍ਰਿਤ ਵੇਲੇ ਦੇ ਸਮਾਗਮ ਵਿਚ ਰਾਗੀ ਜੱਥਾ ਭਾਈ ਬਲਜਿੰਦਰ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਵਾਲਿਆਂ ਨੇ ਸਬਦ ਕੀਰਤਨ ਨਾਲ ਸੰਗਤਾਂ ਨੂੰ ਰੱਸਭਿੰਨ ਕੀਰਤਨ ਸਰਵਣ ਕਰਵਾਇਆ।ਇਸ ਤੋਂ ਬਾਅਦ ਪ੍ਰਿੰਸੀਪਲ ਹਰਭਜਨ ਸਿੰਘ ਨੇ ਆਨੰਦ ਸਾਹਿਬ ਜੀ ਦੀ ਗੁਰਬਾਣੀ ਦੇ ਅਧਾਰ ’ਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਏ ਪ੍ਰਚਾਰਕਾਂ ਦਾ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਰਾਗੀ ਭਾਈ ਤਰਸੇਮ ਸਿੰਘ ਹਰਿਰਾਏਪੁਰ, ਕਥਾ ਵਾਚਕ ਭਾਈ ਗੁਰਇੰਦਰਪਾਲ ਸਿੰਘ ਪਾਤੜਾਂ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਦੇ ਮੈਂਬਰਾਂ, ਅਵਤਾਰ ਸਿੰਘ ਕੈਂਥ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੈਂਬਰਾਂ ਨੇ ਸ਼ਿਰਕਤ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media