Tuesday, November 24, 2026

ਪਿੰਡ ਬੇਨੜਾ ਦੇ ਸਕੂਲ `ਚ ਲੱਗੀ ਪ੍ਰਦਰਸ਼ਨੀ

ਧੂਰੀ, 21 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – PPN2104201710ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਹੋਏ ਇੱਕ ਵਿੱਦਿਅਕ ਸਮਾਗਮ ਵਿੱਚ ਪ੍ਰਿੰਸੀਪਲ ਜਬਰਾ ਸਿੰਘ ਦੀ ਪ੍ਰੇਰਣਾ ਸਦਕਾ ਇੱਕ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਨਾਲ-ਨਾਲ ਅਧਿਕਾਰੀਆਂ ਨੇ ਵੀ ਵੱਡੇ ਪੱਧਰ `ਤੇ ਪੁਸਤਕਾਂ ਦੀ ਖਰੀਦ ਕੀਤੀ।ਸੰਧੂ ਬ੍ਰਦਰਜ਼ ਬਰਨਾਲਾ ਵਲੋਂ ਲਗਾਈ ਗਈ ਇਸ ਪੁਸਤਕ ਪ੍ਰਦਰਸ਼ਨੀ ਨੂੰ ਵਿਸ਼ੇਸ਼ ਤੌਰ `ਤੇ ਦੇਖਣ ਲਈ ਪਹੁੰਚੇ ਸਹਾਇਕ ਕਮਿਸ਼ਨਰ ਜਨਰਲ ਮੈਡਮ ਦੀਪ ਜੋਤ ਕੌਰ ਨੇ ਜਿੱਥੇ ਪੁਸਤਕ ਪ੍ਰਦਰਸ਼ਨੀ ਵਿੱਚ ਦਿਲਚਸਪੀ ਵਿਖਾਈ, ਉਥੇ ਹੀ ਵੱਡੀ ਗਿਣਤੀ ਵਿੱਚ ਪੁਸਤਕਾਂ ਦੀ ਖਰੀਦ ਵੀ ਕੀਤੀ।ਇਸ ਮੌਕੇ ਮੁੱਖ ਪ੍ਰਬੰਧਕ ਦੇਵੀ ਦਿਆਲ, ਸੁਖਦੇਵ ਸ਼ਰਮਾਂ, ਪਿ੍ਰੰਸ ਸਿੰਗਲਾ, ਰਾਜ ਸਿੰਘ, ਅਮਰਜੀਤ ਸਿੰਘ, ਫਕੀਰ ਸਿੰਘ, ਜੀਵਨ ਕੁਮਾਰ ਅਤੇ ਸਰੋਜ ਰਾਣੀ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply