ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਦੇ ਵਿਦਿਆਰਥੀਆਂ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਅਭਿਆਨ ਤਹਿਤ ਰੈਲੀ ਕੱਢੀ ਗਈ।
ਪ੍ਰਿੰਸੀਪਲ ਰੇਨੂੰ ਬਾਲਾ ਨੈ ਰੈਲੀ ਨੂੰ ਝੰਡੀ ਵਿਖਾਕੇ ਰਵਾਨਾ ਕਰਦੇ ਹੋਏ ਕਿਹਾ ਕਿ ਇਹ ਰੈਲੀ ਸਿੱਖਿਆ ਵਿਭਾਗ ਵੱਲੋਂ ਚਲਾਏ ਅਭਿਆਨ ਤਹਿਤ ਲੜਕੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਦੇ ਮੰਤਵ ਨਾਲ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 6ਵੀਂ ਤੋਂ 8ਵੀਂ ਜਮਾਤ ਤੱਕ ਸਿੱਖਿਆ ਦੇ ਅਧਿਕਾਰ ਤਹਿਤ ਮੁਫ਼ਤ ਕਿਤਾਬਾਂ, ਵਰਦੀਆਂ, ਮਿਡ ਡੇ ਮੀਲ, ਮੈਡੀਕਲ ਕੈਂਪ, ਵਿਦਿਅਕ ਟੂਰ, ਕੈਰੀਅਰ ਐਂਡ ਗਾਈਡੈਂਯ, ਰੋਜ਼ਗਾਰ ਮੇਲੇ ਆਦਿ ਸੁਵਿਘਾਵਾਂ ਦਿੱਤੀਆਂ ਜਾ ਰਹੀਆਂ ਹਨ। ਖੇਡਾਂ ਅਤੇ ਵਿਦਿਅਕ ਕੈਲੰਡਰ ਦੇ ਮੁਤਾਬਕ ਵੰਖ ਵੱਖ ਮੁਕਾਬਲੇ, ਲੜਕੀਆਂ ਨੂੰ ਮੁਫ਼ਤ ਕਰਾਏ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਡਾ. ਹਰਗੋਬਿੰਦ ਖੁਰਾਣਾ ਸਕੀਮ ਦੇ ਤਹਿਤ ਮੈਟ੍ਰਿਕ ਵਿਚੋਂ 80 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਪ੍ਰਤੀ ਸਾਲ ਵਜੀਫ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵਿਦਿਆਰਥੀਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।
ਇਸ ਮੌਕੇ ਅਧਿਆਪਕ ਕ੍ਰਿਸ਼ਨ ਕੁਮਾਰ, ਰੇਨੂੰ ਬਾਲਾ, ਓਮ ਪ੍ਰਕਾਸ਼, ਅਸ਼ੋਕ ਕੁਮਾਰ, ਮਮਤਾ ਰਾਣੀ, ਹਰਪ੍ਰੀਤ ਕੌਰ, ਸੁਖ ਸਿੰਘ, ਪਰਵਿੰਦਰ ਿਸੰਘ, ਸੁਨੀਲ ਕੁਮਾਰ, ਰਕੇਸ਼ ਚੰਦਰ ਅਤੇ ਅਸ਼ੋਕ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media