Thursday, October 1, 2026

ਪਿੰਡਾਂ ਦੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਰੋਗ ਸਬੰਧੀ ਕੀਤਾ ਜਾਗਰੂਕ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – PPN2104201715ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਅਤੇ ਸੀਐਚਸੀ ਡੱਬਵਾਲਾ ਕਲਾਂ ਦੇ ਐਸ.ਐਮ.ਓ ਡਾ. ਚੰਦਰ ਮੋਹਨ ਕਟਾਰੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਸਬ ਸੈਂਟਰ ਲਾਲੋਵਾਲੀ ਵਿਚ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਰੋਗਾਂ ਦੇ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸੈਨੇਟਰੀ ਇੰਸਪੈਕਟਰ ਕੰਵਲਜੀਤ ਸਿੰਘ ਬਰਾੜ ਨੇ ਲੋਕਾਂ ਦੇ ਘਰਾਂ ਵਿਚ ਜਾਕੇ ਡੇਂਗੂ, ਮਲੇਰੀਆ ਅਤੇ ਹੋਰਨਾਂ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਘਰਾਂ ਵਿਚ ਕੂਲਰ, ਫ੍ਰਿਜ਼ਾਂ, ਪਾਣੀ ਵਾਲੀਆਂ ਟੈਂਕੀਆਂ ਆਦਿ ਨੂੰ ਚੈਕ ਕੀਤਾ ਅਤੇ ਘਰਾਂ ਵਿਚ ਅਤੇ ਘਰਾਂ ਦੇ ਆਲੇ ਦੁਆਲੇ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਿਹਤ ਕਰਮਚਾਰੀ ਪਰਮਜੀਤ ਸਿੰਘ ਰਾਏ ਅਤੇ ਪਿੰਡ ਵਾਸੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply