Thursday, August 13, 2026

ਸਰਹੱਦੀ ਜ਼ਿਲ੍ਹੇ ’ਚ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਬਣਾਈ ਜਾਵੇਗੀ ਲਾਭਦਾਇਕ ਨੀਤੀ- ਈਸ਼ਾ ਕਾਲੀਆ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – PPN2104201716ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਵੀਂ ਉਦਯੋਗਿਕ ਕ੍ਰਾਂਤੀ ਲਿਆਉਣ ਅਤੇ ਪੁਰਾਣੀ ਇੰਡਸਟਰੀਜ਼ ਨੂੰ ਪੈਰਾ ਸਿਰ ਖੜ੍ਹੇ ਕਰਨ ਲਈ ਬਣਾਈਆਂ ਜਾ ਰਹੀਆਂ ਵਿਸ਼ੇਸ਼ ਨੀਤੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਿਲ੍ਹਾ ਪੱਧਰ ’ਤੇ ਸੁਝਾਅ ਲੈਣ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਵੱਖ-ਵੱਖ ਇੰਡਸਟਰੀਆਂ ਅਤੇ ਸਮਾਲ ਸਕੇਲ ਕੇਂਦਰਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲ੍ਹੇ ’ਚ ਪਹਿਲਾ ਚੱਲ ਰਹੀਆਂ ਵੱਖ-ਵੱਖ ਇੰਡਸਟਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਵੀਂ ਇੰਡਸਟਰੀ ਲਗਾਉਣ ਲਈ ਸੁਝਾਅ ਲਏ ਗਏ।  ਮੀਟਿੰਗ ਦੌਰਾਨ ਉਨ੍ਹਾਂ ਰਾਈਸ ਮਿੱਲਜ਼, ਕਾਟਨ ਫੈਕਟਰੀ, ਭੱਠਾ, ਗੈਸ ਏਜੰਸੀਆਂ, ਰਿਫਾਇਨਰੀਜ਼ ਅਤੇ ਹੋਰ ਛੋਟੇ ਪੱਧਰ ਦੇ ਉਦਯੋਗਿਕ ਕੇਂਦਰਾਂ ਨਾਲ ਸਬੰਧਤ ਸ਼ਾਮਲ ਵਪਾਰੀਆਂ ਕੋਲੋਂ ਉਨ੍ਹਾਂ ਦੀਆਂ ਜਿੱਥੇ  ਸਮੱਸਿਆਵਾਂ ਸੁਣੀਆਂ, ਉਥੇ ਉਨ੍ਹਾਂ ਕੋਲੋਂ ਵੱਢਮੁੱਲੇ ਸੁਝਾਅ ਵੀ ਲਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਜ਼ਿਲ੍ਹੇ ਅੰਦਰ ਪਹਿਲਾ ਚੱਲ ਰਹੇ ਉਦਯੋਗਿਕ ਕੇਂਦਰਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇ ਕੇ ਚਲਾਉਣ ਅਤੇ ਨਵੇਂ ਉਦਯੋਗ ਕੇਂਦਰਾਂ ਨੂੰ ਖੋਲ੍ਹਣ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ । ਉਨ੍ਹਾਂ ਦੱਸਿਆ ਕਿ ਪਹਿਲਾਂ ਚੱਲ ਰਹੇ ਉਦਯੋਗਿਕ ਕੇਂਦਰਾਂ ਨਾਲ ਸਬੰਧਤ ਕਿਸੇ ਵੀ ਵਪਾਰੀ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ੁਉਨ੍ਹਾਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਵਿਸ਼ਵਾਸ਼ ਦਵਾਉਂਦਿਆਂ ਕਿਹਾ ਕਿ ਉਦਯੋਗਿਕ ਖੇਤਰ ’ਚ ਜ਼ੀਰੋ ਫੀਸਦੀ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਜਾਂ ਸਮੱਸਿਆ ਹੋਵੇ ਤਾਂ ਉਨ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦਾ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੋਰ ਨਵੀਆਂ ਇੰਡਸਟਰੀਆਂ ਆਉਣੀਆਂ ਚਾਹੀਦੀਆਂ ਹਨ ਇਸ ਨਾਲ ਜਿੱਥੇ ਸਰਹੱਦੀ ਜ਼ਿਲ੍ਹੇ ਦਾ ਹੋਰ ਵਿਕਾਸ ਹੋਵੇਗਾ ਉਥੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਦੱਸਿਆ ਕਿ ਜੋ ਪੁਰਾਣੀਆਂ ਇੰਡਸਟਰੀਆਂ ਚੱਲ ਰਹੀਆਂ ਹਨ ਉਨ੍ਹਾਂ ਨੂੰ ਵੀ ਹੋਰ ਬਿਹਤਰ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇੰਡਸਟਰੀ ਦੇ ਨੁਮਾਇੰਦੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਕਿੰਨੂ ਉਦਯੋਗ ਨਾਲ ਸਬੰਧਤ ਵਪਾਰੀਆਂ ਨੇ ਆਪਣੀ ਮੁਸ਼ਕਲਾਂ ਸਾਂਝੀ ਕਰਦਿਆਂ ਸੁਝਾਅ ਦਿੱਤਾ ਕਿ ਜਿਸ ਤਰ੍ਹਾਂ ਬਾਹਰਲੇ ਰਾਜਾਂ ਤੋਂ ਅੰਬ, ਕੇਲੇ ਆਦਿ ਪੰਜਾਬ ’ਚ ਰੇਲ ਆਵਾਜਾਈਂ ਰਾਹੀਂ ਆਉਂਦੇ ਹਨ, ਉਸੇ ਤਰ੍ਹਾਂ ਅਬੋਹਰ ਤੋਂ ਕਿੰਨੂ ਵੀ ਰੇਲ ਰਾਹੀਂ ਹੋਰ ਰਾਜਾਂ ਨੂੰ ਪਹੁੰਚਾਉਣ ਲਈ ਰੇਲਵੇ ਵਿਭਾਗ ਵੱਲੋਂ ਸਹੂਲਤ ਦਿੱਤੀ ਜਾਵੇ। ਭੱਠਾ ਉਦਯੋਗ ਵੱਲੋਂ ਆਪਣੀਆਂ ਮੁਸ਼ਕਲ ਦੱਸਦਿਆਂ ਮੰਗ ਕੀਤੀ ਕਿ ਉਨ੍ਹਾਂ ਨੂੰ ਗੁਆਂਢੀ ਰਾਜ ਰਾਜਸਥਾਨ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਗੈਸ ਏਜੰਸੀਆਂ, ਰਿਫਾਇਨਰੀਜ਼ ਅਤੇ ਹੋਰ ਛੋਟੇ ਪੱਧਰ ਦੇ ਉਦਯੋਗਿਕ ਕੇਂਦਰਾਂ ਨਾਲ ਸਬੰਧਤ ਸ਼ਾਮਲ ਵਪਾਰੀਆਂ ਵੱਲੋਂ ਆਪਣੀਆਂ  ਸਮੱਸਿਆਵਾਂ ਦੱਸੀਆਂ ਗਈਆਂ ’ਤੇ  ਉਨ੍ਹਾਂ ਦੇ ਹੱਲ ਲਈ ਯੋਗ ਸੁਝਾਅ ਦਿੱਤੇ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ/ਫਿਰੋਜ਼ਪੁਰ ਦੇ ਜਨਰਲ ਮੈਨੇਜਰ ਗੁਰਜੰਟ ਸਿੰਘ ਸਿੱਧੂ ਅਤੇ ਵੱਖ-ਵੱਖ ਉਦਯੋਗ ਕੇਂਦਰਾਂ ਨਾਲ ਸਬੰਧਤ ਵਪਾਰੀ ਤੇ ਨੁਮਾਇੰਦੇ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-੧੪ ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ …

Leave a Reply