Tuesday, November 24, 2026

ਸਵ. ਕੋਚ ਜੋਗਿੰਦਰ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 25 ਨੂੰ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੰਧੂ) –PPN2104201724 ਵਿਸ਼ਵ ਵਿਰਾਸਤ ਦਾ ਦਰਜਾ ਹਾਂਸਲ ਕਰਨ ਲਈ ਯਤਨਸ਼ੀਲ ਖਾਲਸਾ ਕਾਲਜ ਵਿਖੇ ਸਭ ਤੋਂ ਪਹਿਲਾਂ ਫੁੱਟਬਾਲ ਖੇਡ ਖੇਤਰ ਦਾ ਪ੍ਰਚਾਰ, ਪ੍ਰਸਾਰ ਤੇ ਇਸ ਨੂੰ ਪ੍ਰਫੁਲਿਤ ਕਰਕੇ ਕਈ ਰਾਸ਼ਟਰੀ ਤੇ ਅੰਤਰਾਰਾਸ਼ਟਰੀ ਪੱਧਰ ਦੇ ਮਹਿਲਾ ਪੁਰਸ਼ ਫੁੱਟਬਾਲ ਖਿਡਾਰੀ ਪੈਦਾ ਕਰਨ ਵਾਲੇ ਫੁੱਟਬਾਲ ਖੇਡ ਦੇ ਭੀਸ਼ਮ ਪਿਤਾਮਾਹ ਕੋਚ ਜੋਗਿੰਦਰ ਸਿੰਘ ਮਾਨ (75) ਦੇ ਅਕਾਲ ਚਲਾਣੇ ਨਾਲ ਖੇਡ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਜਿਥੇ ਖਾਲਸਾ ਕਾਲਜ ਪ੍ਰਬੰਧਕੀ ਕਮੇਟੀ ਦੇ ਅਧੀਨ ਚੱਲਣ ਵਾਲੇ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਖੇਡ ਮੁਖੀਆਂ ਨੇ ਪੀੜ੍ਹਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ, ਉਥੇ ਖਾਲਸਾ ਫੁੱਟਬਾਲ, ਸਰਹੱਦ-ਏ-ਪੰਜਾਬ ਸਪੋਰਟਸ ਕਲੱਬ, ਚੈਂਪੀਅਨ ਸਪੋਰਟਸ ਕਲੱਬ, ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਤੋਂ ਇਲਾਵਾ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀਆਂ ਨੇ ਵੀ ਸਾਂਝੇ ਤੌਰ ਤੇ ਵੀ ਜੋਗਿੰਦਰ ਸਿੰਘ ਮਾਨ ਤੇ ਚੱਲੇ ਨਾਲ ਖੇਡ ਖੇਤਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਸਵ. ਜੋਗਿੰਦਰ ਸਿੰਘ ਮਾਨ ਇੱਕ ਕੋਚ ਹੀ ਨਹੀਂ ਬਲਕਿ ਫੁੱਟਬਾਲ ਖੇਡ ਖੇਤਰ ਦੀ ਜਿਉਂਦੀ ਜਾਗਦੀ ਗਾਥਾ ਤੇ ਮਿਸਾਲ ਸਨ।ਉਧਰ ਖੇਡ ਖੇਤਰ ਦੇ ਸੈਂਕੜੇ ਖਿਡਾਰੀਆਂ ਨੇ 2 ਮਿੰਟ ਦਾ ਮੌਨ ਧਰ ਕੇ ਵਿਛੜੀ ਆਤਮਾ ਦੀ ਸ਼ਾਤੀ ਲਈ ਅਰਦਾਸ ਕੀਤੀ ਤੇ ਆਪਣੇ ਮਹਿਬੂਬ ਕੋਚ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਟ ਭੇਂਟ ਕੀਤੇ। ਸਵਰਗੀ ਕੋਚ ਜੋਗਿੰਦਰ ਸਿੰਘ ਮਾਨ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 25 ਅਪ੍ਰੈਲ ਦਿਨ ਸੋਮਵਾਰ ਨੂੰ ਉਨ੍ਹਾਂ ਦੇ ਜੱਦੀ ਗ੍ਰਹਿ ਪ੍ਰਤਾਪ ਨਗਰ ਪਾਉਣ ਤੋਂ ਉਪਰੰਤ ਅੰਤਰ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪ੍ਰਤਾਪ ਨਗਰ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਆਯੋਜਿਤ ਹੋਵੇਗਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply