ਸੰਦੌੜ, 22 ਅਪਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –
ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਪਿ੍ਰੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਜਨਰਲ ਗਿਆਨੀ ਬਾਬੂ ਸਿੰਘ ਸੰਦੌੜ ਦੀ ਪ੍ਰਧਾਨਗੀ ਹੇਠ ਡਿਗਰੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਡਾਇਰੈਕਟਰ ਬੈਂਕਫਿੰਕੋ ਅਤੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਜੀ.ਕੇ ਸਿੰਘ ਧਾਲੀਵਾਲ ਨੇ ਉਚੇਚੇ ਤੌਰ `ਤੇ ਸਿਰਕਤ ਕੀਤੀ।ਸਮਾਰੋਹ ਵਿਚ ਬੀ.ਏ, ਐਮ.ਏ (ਪੰਜਾਬੀ), ਬੀ.ਸੀ.ਏ ਅਤੇ ਐਮ.ਐਸ.ਸੀ (ਆਈ.ਟੀ) ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਤੋਂ ਇਲਾਵਾ ਕਾਲਜ ਦੇ ਅਕਾਦਮਿਕ, ਖੇਡਾਂ, ਨੈਤਿਕ ਸਿੱਖਿਆ ਅਤੇ ਹੋਰ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ।ਪ੍ਰੋਗਰਾਮ ਦੌਰਾਨ ਕਾਲਜ ਕਲਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਮਨਪ੍ਰੀਤ ਸਿੰਘ, ਮਨਵੀਰ ਕੌਰ ਅਤੇ ਕਮਲਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।ਗਿਆਨੀ ਬਾਬੂ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ।ਪਿ੍ਰੰਸੀਪਲ ਡਾ. ਪਰਮਜੀਤ ਕੌਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ।ਇਸ ਮੌਕੇ ਪ੍ਰਧਾਨ ਮਾਤਾ ਹਰਦਿਆਲ ਕੌਰ, ਪ੍ਰੋ. ਰਾਜਿੰਦਰ ਕੁਮਾਰ, ਪ੍ਰੋ. ਰਮਨਦੀਪ ਸਿੰਘ, ਸਤਵੰਤ ਸਿੰਘ, ਅਵਤਾਰ ਸਿੰਘ, ਅਜੀਤ ਸਿੰਘ ਕਸਬਾ ਭੁਰਾਲ, ਡਾ.ਬਚਿੱਤਰ ਸਿੰਘ, ਪ੍ਰੋ. ਕੁਲਦੀਪ ਕੌਰ, ਪ੍ਰੋ. ਸਵਰਨਜੀਤ ਸਿੰਘ, ਪ੍ਰੋ. ਕੁਲਜੀਤ ਕੌਰ, ਪ੍ਰੋ. ਕਰਮਜੀਤ ਕੌਰ, ਕਰਮਜੀਤ ਸਿੰਘ ਜਨਾਬ ਫਰਵਾਲੀ, ਰਾਜਿੰਦਰ ਸਿੰਘ ਨਕੋਦਰ, ਪ੍ਰੋ. ਕਪਿਲ ਦੇਵ ਗੋਇਲ ਆਦਿ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media