ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੰਧੂ) –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਵਲੋਂ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਵਿਚ ਤੈਨਾਤ ਹੋਣ ਵਾਲੇ ਬੀ.ਸੀ ਕਰਮਚਾਰੀਆਂ ਦਾ ਕੋਟਾ 5 ਪ੍ਰਤੀਸ਼ਤ ਤੋਂ ਵਧਾ ਕੇ 10 ਪ੍ਰਤੀਸ਼ਤ ਕਰਨ ਤੇ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਰਾਜਨ ਕੁਮਾਰ ਸੂਰਯਵੰਸ਼ੀ, ਮੁਨੀਸ਼ ਕੁਮਾਰ ਕੋਹਲੀ, ਬਲਜਿੰਦਰ ਸਿੰਘ ਮੱਟੂ, ਅਮਿਤ ਕੁਮਾਰ, ਸੰਤੋਸ਼ ਕੁਮਾਰ, ਨਵੀਨ ਚੌਹਾਨ ਆਦਿ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ 5 ਪ੍ਰਤੀਸ਼ਤ ਕੋਟਾ ਹੋਣ ਕਰਕੇ ਕਈ ਬੀਸੀ ਵਰਗ ਦੇ ਉਮੀਦਵਾਰ ਸਰਕਾਰੀ ਨੋਕਰੀ ਹਾਸਲ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ।ਪਰ ਹੁਣ ਜਿਆਦਾ ਉਮੀਦਵਾਰਾਂ ਨੂੰ ਸਰਕਾਰੀ ਵਿਭਾਗਾਂ ਵਿਚ ਸੇਵਾ ਕਰਨ ਦਾ ਮੋਕਾ ਮਿਲ ਸਕੇਗਾ।ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਵਰਗ ਦੇ ਵਿਰੋਧੀ ਨਹੀਂ ਹਨ, ਪਰ ਬੀ.ਸੀ ਵਰਗ ਦੇ ਨਾਲ ਪਿਛਲੇ ਲੰਮੇ ਸਮੇਂ ਤੋਂ ਮੋਕਾਪ੍ਰਸਤ ਸਰਕਾਰਾਂ ਨੋਕਰੀ ਦੇ ਮਾਮਲੇ ਵਿਚ ਭੇਦਭਾਵ ਕਰਦੀਆਂ ਆ ਰਹੀਆਂ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media