ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਅਮਨ) –
ਰੋਜ਼ ਬੱਡਜ ਪਬਲਿਕ ਸਕੂਲ ਘਣੂੰਪੁਰ ਕਾਲੇ ਵਲੋਂ ‘ਆਸਥਾ’ ਦੇ ਬੈਨਰ ਹੇਠ 9ਵਾਂ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਗੁਰੂ ਨਾਨਕ ਆਡੋਟੋਰੀਅਮ ਵਿਖੇ ਕਰਵਾਇਆ ਗਿਆ।ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਡੀ.ਈ.ਓ ਐਲੀਮੈਂਟਰੀ ਸਲਵਿੰਦਰ ਸਿੰਘ ਸਮਰਾ ਨੇ ਸ਼ਮਾ ਰੋਸ਼ਨ ਕੀਤੀ।ਸਕੂਲ ਚੇਅਰਮੈਨ ਦਵਿੰਦਰ ਕੌਰ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ।ਗਣੇਸ਼ ਵੰਦਨਾ ਨਾਲ ਸ਼ੁਰੂ ਹੋਏ ਇਸ ਪ੍ਰੋਗਰਾਮ ਵਿਚ ਪ੍ਰਿੰ. ਹਰਪ੍ਰੀਤ ਕੌਰ ਨੇ ਸਕੂਲ ਦੀਆਂ ਸਾਲ ਭਰ ਦਅਿਾਂ ਪ੍ਰਾਪਤੀਆਂ `ਤੇ ਚਾਨਣਾ ਪਾਇਆ।ਸਕੂਲ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਗਿਆ ਨਾਟਕ ‘ਮਾਂ’ ਦਾ ਮੰਚਨ ਕੀਤਾ ਗਿਆ।ਨੰਨੇ ਵਿਦਿਆਰਥੀਆਂ ਦੇ ਡਾਂਸ ਅਤੇ ਕੋਰਿਓਗ੍ਰਾਫੀ ਜਿਥੇ ਦਰਸ਼ਕਾਂ ਦੇ ਸਿਰ ਚੜ ਬੋਲੇ ਉਥੇ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਗਿੱਧਾ ਭੰਗੜਾ ਆਦਿ ਪੇਸ਼ਕਾਰੀਆਂ ਨਾਲ ਪੋ੍ਰਗਰਾਮ ਨੂੰ ਚਾਰ ਚੰਨ ਲਗਾਏ।ਗਤਕਾ ਕੋਚ ਜਗਜੀਤ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਗਤਕੇ ਦੇ ਜੋਹਰ ਦਿਖਾਏ। 
ਸਕੂਲ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਵਿਚ ਪਾਏ ਗਏ ਅਥਾਹ ਯੋਗਦਾਨ ਦੀ ਕਾਰਗੁਜਾਰੀ ਦਰਸ਼ਕਾਂ ਦੇ ਰੂਬਰੂ ਕੀਤੀ ਗਈ ਅਤੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਸਕੂਲ ਦੇ ਵਿਦਿਆਰਥੀ ਇਸ ਵਿਸ਼ੇਸ਼ ਮੁਹਿੰਮ ਤਹਿਤ ਇਲਾਕੇ ਦੀਆਂ ਗਲੀਆਂ, ਮੁਹੱਲਿਆਂ ਅਤੇ ਬਜਾਰਾਂ ਵਿਚ ਜਾ ਕੇ ਜਨਤਾ ਨੂੰ ਵੋਟਾਂ ਪਾਉਣ ਲਈ ਪ੍ਰੇਰਿਆ। ਮੁੱਖ ਮਹਿਮਾਨ ਡੀ.ਈ.ਓ ਸਲਵਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਕਲ ਤੋਂ ਰਹਿਤ ਇਮਤਿਹਾਨ ਦੇਣ ਵਾਲੀ ਨੀਤੀ `ਤੇ ਚੱਲਣ ਲਈ ਸਬਕ ਦਿੰਦਿਆਂ ਕਿਹਾ ਕਿ ਅਕਲ ਨਾਲ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੱਡੀਆਂ ਬੁਲੰਦੀਆਂ ਛੂੰਹਦੇ ਹਨ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲ ਵੱਡੀਆਂ ਪੁਲਾਂਘਾ ਪੁੱਟ ਰਿਹਾ ਹੈ।ਐਡਵੋਕੇਟ ਨਰਿੰਦਰ ਸਿੰਘ, ਚੇਅਰਮੈਨ ਦਵਿੰਦਰ ਕੌਰ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਵਲੋਂ ਡੀ.ਈ.ਓ ਸਮਰਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਵਧੀਆ ਕਾਰਗੁਜਾਰੀ ਦਿਖਾਉਣ ਅਤੇ ਸਿੱਖਿਆ ਖੇਤਰ ਵਿਚ ਸਕੂਲ ਦਾ ਨਾਂ ਚਮਕਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਤੋਂ ਇਲਾਵਾ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਿਆ ਗਿਆ। ਇਸ ਸਮੇਂ ਰੁਪਿੰਦਰ, ਅਰਵਿੰਦਰ ਕੌਰ, ਮਨਪ੍ਰੀਤ ਕੌਰ, ਸੰਜਮ ਸ਼ਰਮਾ, ਖੁਸ਼ਬੂ ਸ਼ਰਮਾ, ਮਨਪ੍ਰੀਤ, ਹਰਪ੍ਰੀਤ, ਸੁਮਨ, ਰੀਨਾ ਸ਼ਰਮਾ, ਕਮਲਦੀਪ, ਮਨਿੰਦਰ, ਜਪਨਜੋਤ, ਜੋਬਨਜੀਤ ਕੌਰ, ਸਪਨਾ, ਸੁਖਦੀਪ, ਪ੍ਰਵੀਨ, ਪ੍ਰਤਾਪ ਸਿੰਘ, ਸਤੀਸ਼ ਜੋਸ਼ੀ, ਰਮਨ ਖੁੱਲਰ, ਰਜੇਸ਼ ਆਦਿ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media