ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਅਮਨ) –
ਸਥਾਨਕ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਵਲੋਂ ਮੁਹੱਲਾ ਸੁਧਾਰ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸ਼ਿਵ ਮੰਦਰ ਕਾਂਗੜਾ ਕਲੋਨੀ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਹਸਪਤਾਲ ਦੇ ਡਾ. ਆਸ਼ੀਸ਼ ਸ਼ਰਮਾ ਨੇ 200 ਤੋਂ ਵੱਧ ਮਰੀਜਾਂ ਦਾ ਚੈਕਅਪ ਕੀਤਾ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ।ਮੈਡੀਕਲ ਚੈਕਅੱਪ ਤੋਂ ਇਲਾਵਾ ਐਚ.ਬੀ, ਬਲੱਡ ਸ਼ੂਗਰ ਆਦਿ ਕਈ ਟੈਸਟ ਵੀ ਮੁਫਤ ਕੀਤੇ ਗਏ।ਡਾ. ਆਸ਼ੀਸ਼ ਸ਼ਰਮਾ ਨੇ ਮਰੀਜ਼ਾਂ ਨੂੰ ਗਰਮੀਆਂ ਦੇ ਮੌਸਮ ਵਿਚ ਵੱਧ ਤੋਂ ਵੱਧ ਪਾਣੀ ਪੀਣ ਚਾਹੀਦਾ ਹੈ ਅਤੇ ਮਾਮੂਲੀ ਜਿਹੀ ਸਿਰ ਦਰਦ ਜਾਂ ਥਕਾਵਟ ਮਹਿਸੂਸ ਹੋਵੇ ਤਾਂ ਉਸ ਨੂੰ ਅਣਗੋਲਿਆ ਨਹੀਂ ਕਰਨਾ ਚਾਹੀਦਾ ਸਗੋਂ ਤੁਰੰਤ ਡਾਕਟਰ ਤੋਂ ਚੈਕਅਪ ਕਰਵਾਉਣਾ ਚਾਹੀਦਾ ਹੈ।ਕੈਂਪ ਵਿੱਚ ਮੁਹੱਲਾ ਸੁਧਾਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਮਨ ਮਲਹੋਤਰਾ ਤੋਂ ਇਲਵਾ ਹੋਰ ਮੈਂਬਰ ਤੇ ਮੁਹੱਲਾ ਨਿਵਾਸੀ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media