ਬਠਿੰਡਾ, 23 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਭਾਈ ਆਸਾ ਸਿੰਘ ਗਰਲਜ਼ ਕਾਲਜ਼ ਵਲੋਂ 41ਵਾਂ ਇਨਾਮ ਤੇ 38ਵਾਂ ਡਿਗਰੀ ਵੰਡ ਸਮਾਰੋਹ ਅਯੋਜਿਤ ਕੀਤਾ।ਕਾਲਜ ਦੇ ਮੁੱਖ ਸਰਪ੍ਰਸਤ ਸ਼੍ਰੀਮਾਨ 108 ਮਹੰਤ ਬਾਬਾ ਕਾਹਨ ਸਿੰਘ ‘ਸੇਵਾ ਪੰਥੀ’ ਬਤੌਰ ਮੁੱਖ ਮਹਿਮਾਨ ਅਤੇ ਸੰਤ ਰਣਜੀਤ ਸਿੰਘ ਕਾਲਜ ਮੈਨੇਜਰ ਸੁਰਜਨ ਸਿੰਘ ਘੁਲਿਆਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੁਲੀਅਤ ਕੀਤੀ।ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਨੇ ਸਮਾਗਮ ਵਿੱਚ ਪਹੁੰਚਣ `ਤੇ ਆਏ ਹੋਏ ਮਹਿਮਾਨਾਂ ਨੂੰ `ਜੀ ਆਇਆ ਆਖਿਆ` ਤੇ ਕਾਲਜ ਦੀ ਸਲਾਨਾ ਰਿਪੋਰਟ ਪੜ੍ਹੀ।ਇਸ ਤੋਂ ਬਾਅਦ 73 ਵਿਦਿਆਰਥੀਆਂ ਨੂੰ ਡਿਗਰੀ ਪ੍ਰਦਾਨ ਕੀਤੀਆਂ ਗਈਆਂ।ਮਹੰਤ ਬਾਬਾ ਕਾਹਨ ਸਿੰਘ ਨੇ ਵਿੱਦਿਆ ਦੀ ਮਹੱਤਤਾ ਦੱਸੀ ਤੇ ਬਾਣੀ ਦੇ ਨਾਲ ਜੁੜ ਕੇ ਕਾਮ, ਕਰੋਧ, ਲੋਭ, ਮੋਹ, ਹੰਕਾਰ ਵਰਗੇ ਔਗੁਣਾ ਦਾ ਤਿਆਗ ਕਰਨ ਦੀ ਸਿੱਖਿਆ ਦਿੱਤੀ।ਕਾਲਜ ਮੈਨੇਜਰ ਸੁਰਜਨ ਸਿੰਘ ਘੁਲਿਆਣੀ ਅਤੇ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਤੇ ਸਮੂਹ ਸਟਾਫ ਵੱਲੋਂ ਮਹੰਤ ਕਾਹਨ ਸਿੰਘ, ਸੰਤ ਜਗਜੀਤ ਸਿੰਘ, ਸੰਤ ਰਣਜੀਤ ਸਿੰਘ, ਪਤਵੰਤੇ ਸੱਜਣਾਂ ਅਤੇ ਪੱਤਰਕਾਰਾਂ ਨੂੰ ਸਨਮਾਨ ਚਿੰਨ੍ਹ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।ਸਟੇਜ ਸਕੱਤਰ ਦੀ ਭੂਮਿਕਾ ਡਾ. ਪਰਵਿੰਦਰ ਕੌਰ ਤੇ ਪ੍ਰੋ. ਗੁਰਲੀਨ ਨੇ ਬਾਖੂਬੀ ਨਿਭਾਈ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media