ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਚੋਣ ਹੋਈ ਜਿਸ ਵਿਚ ਕੈਪਟਨ ਮੱਲ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।ਇਥੇ ਜ਼ਿਕਰਯੋਗ ਇਹ ਹੈ ਕਿ ਪਿਛਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਧਿੰਗੜ ਵਲੋਂ ਗੁਰੂ ਘਰ ਦੀ ਸੇਵਾ 5 ਸਾਲ ਨਿਰੰਤਰ ਸੇਵਾ ਕਰਦੇ ਆ ਰਹੇ ਸਨ। ਕੈਪਟਨ ਮੱਲ ਸਿੰਘ ਵਲੋਂ ਸਰਬ ਸੰਮਤੀ ਨਾਲ ਹੀ ਕਾਰਜਕਾਰੀ ਪ੍ਰਬੰਧਕ ਕਮੇਟੀ ਦਾ ਐਲਾਨ ਕੀਤਾ ਜਿਨਾਂ ਵਿਚ ਉਪ ਪ੍ਰਧਾਨ ਕੈਪਟਨ ਬਲਦੇਵ ਸਿੰਘ,ਖ਼ਜਾਨਚੀ-ਸੂਬੇਦਾਰ ਸੁਖਦਰਸ਼ਨ ਸਿੰਘ, ਸਕੱਤਰ ਗੁਰਚਰਨ ਸਿੰਘ ਸਿੱਧੂ, ਸਕੱਤਰ ਸੁਖਦੇਵ ਸਿੰਘ ਬੁਟਰ ਤੋਂ ਇਲਾਵਾ ਕਾਰਜਕਾਰੀ ਮੈਂਬਰਾਂ ਵਿਚ ਨਛੱਤਰ ਸਿੰਘ, ਮਨਜੀਤ ਸਿੰਘ, ਬਲਵੀਰ ਸਿੰਘ ਢਿੱਲੋਂ, ਗੁਰਲਾਜ ਸਿੰਘ, ਸੁਖਦੇਵ ਸਿੰਘ ਮਾਹੀਨੰਗਲ, ਨਛੱਤਰ ਸਿੰਘ ਗੋਸ਼ਲ, ਦਰਸ਼ਨ ਸਿੰਘ, ਗੁਰਮੇਲ ਸਿੰਘ ਸਿਵਲ ਕਲੋਨੀ, ਕੈਪਟਨ ਬਲਵੀਰ ਸਿੰਘ, ਤੋਤਾ ਸਿੰਘ, ਕਸ਼ਮੀਰ ਸਿੰਘ, ਅਵਤਾਰ ਸਿੰਘ, ਸੰਤੋਖ ਸਿੰਘ, ਨਰਿੰਦਰ ਸਿੰਘ, ਪਰਮਵੀਰ ਸਿੰਘ, ਜੋਗਾ ਸਿੰਘ, ਜਰਨੈਲ ਸਿੰਘ ਤੋਂ ਇਲਾਵਾ ਬੀਬੀਆਂ ਨੂੰ ਕਮੇਟੀ ਵਿਚ ਮੈਂਬਰ ਨਿਯੁੱਕਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media