Wednesday, November 25, 2026

ਸਿਹਤ ਵਿਭਾਗ ਵਲੋਂ ਮਲੇਰੀਆ, ਚਿਕਨਗੁਨੀਆਂ ਅਤੇ ਡੇਂਗੂ ਸੰਬੰਧੀ ਮੀਟਿੰਗ ਆਯੋੋਜਿਤ

ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –

U
U

ਸਥਾਨਕ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰੁਘਬੀਰ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ ਵੱਖ ਵਿਭਾਗਾਂ ਦੀ ਮਲੇਰੀਆ, ਚਿਕਨਗੁਨੀਆਂ ਅਤੇ ਡੇਂਗੂ ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਦੀ ਪ੍ਰਧਾਨਗੀ `ਚ ਕੀਤੀ ਗਈ।ਜਿਸ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰ ਜਿਲਾ ਬਠਿੰਡਾ, ਸਿੱਖਿਆ ਵਿਭਾਗ, ਸਮੂਹ ਪਾਣੀ ਸਪਲਾਈ ਕਰਨ ਵਾਲੇ ਅਦਾਰੇ, ਖੇਤੀਬਾੜੀ ਵਿਭਾਗ, ਪਸ਼ੂ ਪਾਲਣ ਵਿਭਾਗ, ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ,ਮੱਛੀ ਪਾਲਣ ਵਿਭਾਗ, ਜ਼ਿਲਾ ਲੋਕ ਨਿਰਮਾਣ ਵਿਭਾਗ, ਜ਼ਿਲਾ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਵਿਭਾਗ ਅਤੇ ਲੋਕਲ ਬਾਡੀਜ਼ ਵਿਭਾਗ ਵੱਲੋੋਂ ਹਿੱਸਾ ਲਿਆ ਗਿਆ।ਜ਼ਿਲਾ ਐੋਪੀਡੀਮਾਲੋਜਿਸਟ ਡਾ. ਰਾਜਪਾਲ ਸਿੰਘ ਵਲੋਂ ਪਾਵਰ ਪ੍ਰੈਜਨਟੇਸ਼ਨ ਰਾਹੀਂ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।ਉਨਾਂ ਡੇਂਗੂ ਦੇ ਲਾਰਵੇ ਦੀ ਬਰੀਡਿੰਗ ਸਬੰਧੀ ਅਤੇ ਲਾਰਵਾ ਪੈਦਾ ਹੋਣ ਵਾਲੀਆਂ ਥਾਵਾਂ ਅਤੇ ਅਸੀਂ ਇਸ ਤੇ ਕਿਵੇਂ ਕਾਬੂ ਪਾ ਸਕਦੇ ਹਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।ਉਨਾਂ ਦੱਸਿਆ ਕਿ ਸਿਹਤ ਵਿਭਾਗ ਅਤੇ ਨਗਰ ਕੌਸਲ ਬਠਿੰਡਾ ਨਾਲ ਸਾਂਝੀਆਂ 25 ਟੀਮਾਂ ਗਠਿਤ ਕਰਕੇ ਜਾਗਰੂਕਤਾ ਮੁਹਿੰਮ 2 ਮਈ 2017 ਤੋ ਚਲਾਈ ਜਾ ਰਹੀ।ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਨੂੰ ਅਪੀਲ ਕੀਤੀ  ਗਈ ਕਿ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇਅ ਦੋ ਤੌਰ `ਤੇ ਮਨਾਇਆ ਜਾਵੇ ਤਾਂ ਜੋ ਲਾਰਵਾ ਪੈਦਾ ਹੋਣ ਵਾਲੀ ਚੇਨ ਨੂੰ ਤੋੜ ਸਕੀਏ।ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਨੂਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮੀਟਿੰਗ ਕਰ ਕੇ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆਂ ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ।ਉਨਾਂ ਸਮੂਹ ਵਿਭਾਗਾਂ ਨੂੰ ਕਿਹਾ ਕਿ ਇਸ ਮੁਹਿੰਮ ਵਿੱਚ ਉਹ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਬਣਦੀ ਰਿਪੋਰਟ ਸਮੇਂ ਸਿਰ ਸਿਹਤ ਵਿਭਾਗ ਨੂੰ ਭੇਜੀ ਜਾਵੇ। ਉਨਾਂ ਕਿਹਾ ਕਿ ਐਨ.ਸੀ.ਸੀ/ ਐਨ.ਵਾਈ.ਕੇ/ ਸਕਾਊਟ ਸਟੂਡੈਂਟਸ/ ਐਨ.ਐਸ.ਐਸ ਸਟੂਡੈਂਟਸ ਨੂੰ ਵੀ ਇਨਾਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਸੁਨੇਹਾ ਘਰ ਘਰ ਪਹੁੰਚਾਇਆ ਜਾ ਸਕੇ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ, ਐਸ.ਆਈ ਰਛਪਾਲ ਸਿੰਘ, ਐਸ.ਆਈ ਹਰਜੀਤ ਸਿੰਘ, ਏ.ਯੂ.ਓ ਅਜਮੇਰ ਸਿੰਘ, ਡਾਟਾ ਮਨੈਜਰ ਅਮਨ ਸਿੰਗਲਾ, ਡੀ.ਈ.ਓ ਓਮ ਪ੍ਰਕਾਸ ਅਤੇ ਵਕੀਲ ਖਾਨ ਆਦਿ ਹਾਜ਼ਰ ਸਨ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply