ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਇਸ ਸੰਸਥਾ ਦੇ ਵਿਦਿਆਰਥੀਆਂ ਨੇ ਹਰ ਸਾਲ ਯੂਨੀਵਰਸਿਟੀ ਨਤੀਜਿਆਂ ਵਿੱਚ ਬੇਹਤਰੀਨ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਇਸ ਵਾਰ ਫਿਰ ਐਮ.ਐਸ.ਸੀ (ਆਈ.ਟੀ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਆਈ.ਟੀ) ਦੂਜਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਕਿਰਨ ਜੈਨ ਨੇ 82.42% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਅਹਿਮ ਅਕਾਦਮਿਕ ਪ੍ਰਾਪਤੀ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।ਉਨਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਸਮੇਂ ਸਮੇਂ ਤੇ ਸੰਸਥਾ ਵਿਖੇ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ/ ਵਿਸ਼ਾ ਮਾਹਿਰਾਂ ਅਤੇ ਹੋਰ ਵਿਦਵਾਨਾਂ ਦੇ ਵਿਸਥਾਰ ਭਾਸ਼ਣ, ਸੈਮੀਨਾਰ ਆਦਿ ਆਯੋਜਿਤ ਹੁੰਦੇ ਰਹਿੰਦੇ ਹਨ ਅਤੇ ਇਸ ਤੋਂ ਇਲਾਵਾ ਗਰੁੱਪ ਡਿਸਕਸ਼ਨ, ਡੀਬੇਟ, ਭਾਸ਼ਣ ਆਦਿ ਵਿੱਚ ਗਤੀਵਿਧੀਆਂ ਵਿੱਚ ਹਰ ਵਿਦਿਆਰਥੀ ਹਿੱਸਾ ਲੈਂਦਾ ਹੈ, ਜਿਸ ਸਦਕਾ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ।ਉਹਨਾਂ ਨੇ ਹੋਣਹਾਰ ਵਿਦਿਆਰਥਣ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੰੂ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media