ਸੰਦੌੜ, 24 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –
ਨੇੜਲੇ ਪਿੰਡ ਸ਼ੇਰਗੜ ਚੀਮਾਂ ਵਿਖੇ ਸ੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਸਰਕਾਰੀ ਮਿਡਲ ਸਕੂਲ ਸੇਰਗੜ ਚੀਮਾ ਦੇ ਹੋਣਹਾਰ ਬੱਚਿਆਂ ਦਾ ਸਨਮਾਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰ ਕੈਪਟਨ ਹਰਜਿੰਦਰ ਸਿੰਘ ਅਤੇ ਸਾਬਕਾ ਉੁਪ ਡਾਕਪਾਲ ਸੁਰਜੀਤ ਸਿੰਘ ਨੇ ਕਿਹਾ ਕਿ ਕਮੇਟੀ ਵੱਲੋਂ ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਲਈ ਸਨਮਾਨ ਕੀਤਾ ਗਿਆ ਹੈ।ਇਸ ਦੌਰਾਨ ਬੱਚਿਆਂ ਨੂੰ ਪੜਾਈ-ਲਿਖਾਈ ਵਾਲੀ ਸਮੱਗਰੀ ਵੀ ਵੰਡੀ ਗਈ।ਮੁੱਖ ਅਧਿਆਪਕ ਭਰਪੂਰ ਸਿੰਘ ਨੇ ਕਮੇਟੀ ਦੇ ਇਸ ਉਦਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਸ ਹੌਸਲਾ ਅਫਜਾਈ ਨਾਲ ਬੱਚਿਆਂ ਅੰਦਰ ਪੜਾਈ ਪ੍ਰਤੀ ਰੁਚੀ ਹੋਰ ਵਧੇਗੀ।ਇਸ ਮੌਕੇ ਸ. ਭਰਪੂਰ ਸਿੰਘ, ਠੇਕੇਦਾਰ ਦਲੀਪ ਸਿੰਘ, ਹਰਦੀਪ ਸਿੰਘ ਸਾਧਾ, ਸਵਰਨ ਸਿੰਘ ਕੈਨੇਡੀਅਨ, ਨੰਬਰਦਾਰ ਕਰਮ ਸਿੰਘ, ਪੰਚ ਹਰਮਿੰਦਰ ਸਿੰਘ ਕਾਲਾ, ਪ੍ਰਧਾਨ ਜੋਰਾ ਸਿੰਘ, ਗ੍ਰੰਥੀ ਜੋਗਾ ਸਿੰਘ, ਬਲਬੀਰ ਸਿੰਘ ਬੀਰਾ, ਸੁਖਬੀਰ ਸਿੰਘ, ਇਕਬਾਲ ਸਿੰਘ, ਮਨਜੀਤ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ ਸਮੇਤ ਸਕੂਲ ਦਾ ਸਟਾਫ ਵੀ ਹਾਜਰ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media