Friday, March 27, 2026

ਕਣਕ ਦੀ ਲਿਫਟਿੰਗ `ਚ ਕੁਤਾਹੀ ਕਰਨ ਵਾਲੇ ਟਰਾਂਸਪੋਰਟਰਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ

ਅੰਮਿ੍ਰਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਣਕ ਦੀ ਮੰਡੀਆਂ ਵਿਚ ਲਿਫਟਿੰਗ ਵਿਚ ਹੋ ਰਹੀ ਦੇਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਿਲੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲਾ ਖੁਰਾਕ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਹੈ ਕਿ ਉਹ ਕਣਕ ਦੀ ਲਿਫਟਿੰਗ ਵਿਚ ਕੁਤਾਹੀ ਕਰਨ ਵਾਲੇ ਟਰਾਂਸਪੋਰਟਰਾਂ ਅਤੇ ਹੋਰ ਠੇਕੇਦਾਰ ਵਿਰੁੱਧ ਸਖਤ ਕਾਰਵਾਈ ਕਰਨ। ਸੰਘਾ ਨੇ ਜਾਰੀ ਹਦਾਇਤ ਵਿਚ ਸਪੱਸ਼ਟ ਕੀਤਾ ਕਿ ਜਿੰਨਾਂ ਠੇਕੇਦਾਰਾਂ ਨੇ ਗਲਤ ਅੰਕੜੇ ਦੇ ਕੇ ਟੈਂਡਰ ਭਰੇ ਹਨ, ਉਨਾਂ ਦੇ ਟੈਂਡਰ ਰੱਦ ਕਰ ਕੇ ਨਵੇਂ ਟੈਂਡਰ ਦੇ ਦਿੱਤੇ ਜਾਣ ਅਤੇ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇ।ਇਸ ਹੁੱਕਮ ’ਤੇ ਚੱਲਦੇ ਅੱਜ ਜਿਲਾ ਖੁਰਾਕ ਸਪਲਾਈ ਕੰਟਰੋਲ ਸਰਤਾਜ ਨੇ ਅਜਨਾਲਾ ਸੈਕਟਰ ਦੇ ਟੈਂਡਰ ਰੱਦ ਕਰਕੇ ਨਵੇਂ ਟੈਂਡਰ ਜਾਰੀ ਕਰ ਦਿੱਤੇ ਹਨ।ਸਰਤਾਜ ਸਿੰਘ ਨੇ ਦੱਸਿਆ ਕਿ ਕਈ ਠੇਕੇਦਾਰ ਅਜੇ ਵੀ ਢਿੱਲ-ਮੱਠ ਦੀ ਕਾਰਵਾਈ ’ਤੇ ਚੱਲ ਰਹੇ ਹਨ, ਜਿੰਨਾਂ ਖਿਲਾਫ ਆਉਣ ਵਾਲੇ ਦਿਨਾਂ ਵਿਚ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਬੀਤੇ ਦਿਨੀਂ ਅਟਾਰੀ ਦੇ ਟਰਾਂਸਪੋਰਟਰਾਂ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਬੋਲਦੇ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਉਨਾਂ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪੀ ਗਈ ਹੈ ਅਤੇ ਜੇਕਰ ਠੋਸ ਸਬੂਤ ਮਿਲੇ ਤਾਂ ਸਬੰਧਤ ਟਰਾਂਸਪੋਰਟ ਦਾ ਟੈਂਡਰ ਰੱਦ ਕਰਕੇ ਨਵਾਂ ਟੈਂਡਰ ਜਾਰੀ ਕਰ ਦਿੱਤਾ ਜਾਵੇਗਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply