ਫਾਜ਼ਿਲਕਾ, 24 ਅਪ੍ਰੈਲ (ਵਿਨੀਤ ਅਰੋੜਾ) –
ਸਥਾਨਕ ਕਾਲਜ ਰੋਡ ਤੇ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਹਫ਼ਤੇਵਰ ਲੰਗਰ ਭੰਡਾਰਾ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਬੀਤੇ ਲਗਭਗ 7 ਵਰਿਆਂ ਤੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਭੰਡਾਰਾ ਲਗਾਇਆ ਜਾ ਰਿਹਾ ਹੈ। ਅੱਜ ਦੇ ਭੰਡਾਰੇ ਵਿਚ ਸੁਸਾਇਟੀ ਵੱਲੋਂ ਸ਼ਰਧਾਲੂਆਂ ਵਿਚ ਲੱਡੂ ਅਤੇ ਹੋਰ ਪ੍ਰਸਾਦ ਵੰਡਿਆ ਗਿਆ।ਇਸ ਮੌਕੇ ਸੁਸਾਇਟੀ ਦੇ ਵਿਨੋਦ ਖੇੜਾ, ਸੁਭਾਸ਼ ਸੇਤੀਆ, ਅਸ਼ੀਸ਼ ਸਚਦੇਵਾ, ਵਿੱਦੀ ਦਹੂਜਾ, ਸਦਾ ਲਾਲ, ਅਜੈ ਖੁਰਾਣਾ, ਰੋਹਿਤ ਸਚਦੇਵਾ, ਸ਼ਿਵ ਦਾਵੜਾ, ਸਾਹਿਲ ਸਚਦੇਵਾ, ਅਜੈ ਕੁਮਾਰ, ਡੀ.ਕੇ.ਕਾਠਪਾਲ, ਲੱਕੀ, ਮਨੀਸ਼ ਖੁਰਾਣਾ, ਬੱਬਲੂ ਸਚਦੇਵਾ, ਹਰੀ ਓਮ ਭਠੇਜਾ ਸਮੇਤ ਹੋਰ ਮੈਂਬਰ ਅਤੇ ਅਹੁੱਦੇਦਾਰਾਂ ਨੇ ਸਹਿਯੋਗ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media