ਪਠਾਨਕੋਟ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) –
ਸ੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ 8 ਜੂਲਾਈ ਨੂੰ ਵੱਖ-ਵੱਖ ਪ੍ਰਕਾਰ ਦੇ ਮਾਮਲੇ ਜਿਵੇ ਕ੍ਰਿਮੀਨਲ ਕੰਪਾਊਡੇਬਲ ਕੇਸ, ਐਨ.ਆਈ ਐਕਟ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ ਲੇਬਰ ਅਤੇ ਫੈਮਿਲੀ ਕੇਸ, ਬਿਜਲੀ ਅਤੇ ਪਾਣੀ ਸਬੰਧੀ ਝਗੜੇ ਅਤੇ ਹੋਰ ਵਿਵਾਦਾਂ ਦੀ ਸੁਣਵਾਈ ਕਰਨ ਲਈ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਅਧੀਨ ਜ਼ਿਲਾ ਪਠਾਨਕੋਟ ਦੇ ਜੁਡੀਸ਼ੀਅਲ ਅਫਸਰਾਂ ਦੇ ਵੱਖ-ਵੱਖ ਬੈਂਚਾਂ ਦੁਆਰਾ ਉਪਰੋਕਤ ਕੇਸਾਂ ਦਾ ਦੋਵੇ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਮੌਕੇ ਤੇ ਨਿਪਟਾਰਾ ਕੀਤਾ ਜਾਵੇਗਾ।ਇਸ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲੇਗੀ, ਉਥੇ ਅਦਾਲਤਾਂ ਦਾ ਕੰਮਕਾਜੀ ਬੋਝ ਵੀ ਘੱਟ ਹੋਵੇਗਾ।ਸਕੱਤਰ ਸ੍ਰੀਮਤੀ ਅਮਨਦੀਪ ਕੌਰ ਚਾਹਲ ਨੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਥਾਰਟੀ ਵੱਲੋਂ ਸਮਾਜ ਦੇ ਪਿਛੜੇ ਅਤੇ ਕਮਜੋਰ ਵਰਗਾਂ ਦੇ ਲੋਕਾਂ ਦੇ ਕਾਨੂੰਨੀ ਅਧਿਕਾਰਾਂ ਦੀ ਰੱਖਿਆ ਲਈ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਵੀ ਕੀਤੀ ਜਾਂਦੀ ਹੈ ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media