ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ-ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ `ਵਿਸ਼ਵ ਪੁਸਤਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਪੁਸਤਕਾਂ ਦੇ ਮਹੱਤਵ ਬਾਰੇ ਭਾਸ਼ਣ ਵੀ ਦਿਤੇ ਗਏ ਇਸ ਮੌਕੇ ਤੇ 6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਰੈਫਰੈਂਸ ਲਾਇਬਰੇਰੀ ਵੀ ਲਿਜਾਇਆ ਗਿਆ।ਜਿਥੇ ਉਹਨਾਂ ਨੇ ਵੱਖ-ਵੱਖ ਧਾਰਮਿਕ, ਇਤਿਹਾਸਕ ਗ੍ਰੰਥ ਅਤੇ ਪੁਰਾਣੇ ਅਖਬਾਰ ਵੀ ਵੇਖੇ।ਲਾਇਬਰੇਰੀ ਦੀ ਰਿਸਰਚ ਨੇ ਵਿਦਿਆਰਥੀਆਂ ਨੂੰ ਗ੍ਰੰਥਾਂ ਅਤੇ ਕਿਤਾਬਾਂ ਦੀ ਦੇਖਰੇਖ ਬਾਰੇ ਜਾਣਕਾਰੀ ਦੇ ਨਾਲ ਨਾਲ ਉਹਨਾਂ ਦੇ ਮਹੱਤਵ ਬਾਰੇ ਵੀ ਵਿਸਥਾਰਪੂਰਵਕ ਦੱਸਿਆ।ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਵਿਦਿਆ ਪਸਾਰ ਸਿਖਿਆ ਵੰਡਣ ਨਾਲ ਹੀ ਹੁੰਦਾ ਹੈ।ਉਹਨਾਂ ਨੇ ਕਿਤਾਬਾਂ ਨੂੰ ਇਨਸਾਨ ਦਾ ਸੱਚਾ ਦੋਸਤ ਅਤੇ ਸਹੀ ਮਾਰਗ ਦਰਸ਼ਕ ਦੱਸਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media