Friday, July 3, 2026

ਮਲੇਰੀਆ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

 ਸੰਦੌੜ, 25 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –PPN2504201704 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਆਂ ਵਿਖੇ ਮੁਢਲਾ ਸਿਹਤ ਕੇਂਦਰ ਪੰਜਗਰਾਈਆਂ ਦੀ ਟੀਮ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ `ਚ ਐਂਟੀ ਮਲੇਰੀਆ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਬਚਾਅ ਦੇ ਲਈ ਪੂਰਣ ਜਾਣਕਾਰੀ ਦਿੱਤੀ।ਇਸ ਮੌਕੇ ਸਿਹਤ ਇੰਸਪੈਕਟਰ ਗੁਲਜ਼ਾਰ ਖਾਂਨ ਨੇ ਕਿਹਾ ਕਿ ਮਲੇਰੀਆ ਇਕ ਮੱਛਰ ਤੋਂ ਹੋਣ ਵਾਲੀ ਬਿਮਾਰੀ ਹੈ ਇਸ ਲਈ ਹੁਣ ਆਪਣਾ ਸਾਰਾ ਸਰੀਰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਘਰ ਅੰਦਰ ਤੇ ਆਲੇ ਦੁਅਲੇ ਦੀ ਸਫਾਈ ਰੱਖਣੀ ਚਾਹੀਦੀ ਹੈ ਤੇ ਜੇਕਰ ਬੁਖਾਰ ਹੋਵੇ ਤਾਂ ਨੇੜੇ ਦੇ ਸਿਹਤ ਕੇਂਦਰ ਜਾਣਾ ਚਾਹੀਦਾ ਹੈ।ਇਸ ਮੌਕੇ ਪਿ੍ਰੰਸੀਪਲ ਮੁਹੰਮਦ ਇਸਤਿਆਕ, ਨਿਰਮਲ ਸਿੰਘ, ਜਸਪਾਲ ਸਿੰਘ, ਬੀ.ਈ.ਈ ਨਰਿੰਦਰਪਾਲ ਸਿੰਘ, ਜਸਪਾਲ ਸਿੰਘ ਜਟਾਣਾ, ਇੰਸਪੈਕਟਰ ਨਿਰਭੈ ਸਿੰਘ, ਗੁਰਮੀਤ ਸਿੰਘ ਇੰਸਪੈਕਟਰ ਆਦਿ ਹਾਜ਼ਰ ਸਨ।

Check Also

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …

Leave a Reply