Wednesday, November 25, 2026

ਨਸ਼ਿਆਂ ਦੇ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – PPN2504201711ਸਰਕਾਰੀ ਸੀਨੀਅਰ ਸੈਕੰਡਰੀ ਸਕੂਨ ਚਿਮਨੇਵਾਲਾ ਵਿਚ ਅੱਜ ਨਸ਼ਾ ਵਿਰੋਧੀ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਅਯੋਜਨ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਪਿੰ੍ਰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਅੱਜ 6ਵੀਂ ਤੋਂ ਜਮਾਤ ਦੋ ਜਮਾਤ  ਦੇ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਲਗਭਗ 40 ਵਿਦਿਆਰਥੀਆਂ ਨੇ ਹਿੱਸਾ ਲਿਆ। ਉਨਾਂ ਦੱਸਿਆ ਕਿ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸੰਬਧੀ ਬੀਤੇ ਦਨ ਇੱਕ ਰੈਲੀ ਵੀ ਕੱਢੀ ਗਈ ਸੀ। ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਪਿ੍ਰਸੰੀਪਲ ਰੇਨੂੰ ਬਾਲਾ ਵੱਲੋਂ ਇਨਾਮ ਦੇਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੰਸ ਰਾਜ, ਸੁਗਰੀਵ ਬਿਸ਼ਨੋਈ, ਬਿੱਟੂ ਕੁਮਾਰ, ਸੁਨੀਲ ਕੁਮਾਰ ਅਤੇ ਹਰਨਾਂ ਅਧਿਆਪਕਾਂ ਨੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ।ਇਸ ਮੌਕੇ ਅਧਿਆਪਕ ਕ੍ਰਿਸ਼ਨ ਕੁਮਾਰ ਅਤੇ ਅਸ਼ੋਕ ਕੁਮਾਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply