ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ-ਵਿਨੀਤ ਅਰੋੜਾ) –
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲੇ ਅੰਦਰ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਦਿਆ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲਿਫਟਿੰਗ ਦੇ ਕੰਮ ਵਿੱਚ ਢਿੱਲ-ਮੱਠ ਨਾ ਆਉਣ ਦਿੱਤੀ ਜਾਵੇ ਤੇ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਕਣਕ ਦੀ ਲਿਫਟਿੰਗ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 5,75,057 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਕੀਤੀ ਜਾ ਰਹੀ ਹੈ। ਹੁਣ ਤੱਕ ਜ਼ਿਲੇ ਵਿੱਚ 586 ਕਰੋੜ 76 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਨਾਂ ਕਿਹਾ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 5,46,811 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 93586 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 130786 ਮੀਟਿ੍ਰਕ ਟਨ, ਪਨਸਪ ਵੱਲੋਂ 101665 ਮੀਟਿ੍ਰਕ ਟਨ, ਵੇਅਰਹਾਉਸ ਵੱਲੋਂ 78642 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 45536 ਮੀਟਿ੍ਰਕ ਟਨ, ਐਫ.ਸੀ.ਆਈ ਵੱਲੋਂ 96591 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਅਤੇ ਮੰਡੀਆਂ ਵਿੱਚ ਸੁੱਕੀ ਫਸਲ ਹੀ ਵੇਚਣ ਲਈ ਲਿਆਂਦੀ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media