Saturday, July 4, 2026

10 ਦਿਨਾਂ ’ਚ 3830 ਲੋੜਵੰਦਾਂ ਨੇ 10 ਰੁਪਏ ਵਿੱਚ ਖਾਧਾ ਪੇਟ ਭਰ ਖਾਣਾ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ-ਵਿਨੀਤ ਅਰੋੜਾ) – PPN2504201718ਜ਼ਿਲਾ ਪ੍ਰਸਾਸਨ ਵੱਲੋਂ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਾਡੀ ਰਸੋਈ ਜ਼ਿਲੇ ਦੇ ਆਮ ਲੋਕਾਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ।ਇਸ ਰਸੋਈ ਨੂੰ ਚਲਾਉਣ ਲਈ ਜ਼ਿਲੇ ਦੀਆਂ ਸਮਾਜਿਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ  ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਸਿਵਲ ਹਸਪਤਾਲ ਨਜ਼ਦੀਕ 15 ਅਪ੍ਰੈਲ ਨੂੰ ਸ਼ੁਰੂ ਕੀਤੀ ਗਈ ਇਸ ਰਸੋਈ ਤੋਂ ਪਿਛਲੇ 10 ਦਿਨਾਂ ਦੌਰਾਨ 3830 ਲੋੜਵੰਦ ਲੋਕ ਪੇਟ ਭਰ ਖਾਣਾ ਖਾ ਚੁੱਕੇ ਹਨ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਡੀ ਰਸੋਈ ਆਮ ਤੌਰ ਤੇ ਦੂਰ-ਦਰਾਡੇ ਪਿੰਡਾਂ ਤੋਂ ਸ਼ਹਿਰ ਕੰਮ-ਕਾਜ ਕਰਨ ਲਈ ਆਉਣ ਵਾਲੇ ਮਜ਼ਦੂਰਾਂ ,ਹਸਪਤਾਲ ਵਿੱਚ ਦਵਾਈ ਲੈਣ ਲਈ ਆਉਣ ਵਾਲੇ ਮਰੀਜਾਂ ਤੇ ਉਨਾਂ ਦੇ ਨਾਲ ਆਉਣ ਵਾਲੇ ਸਹਿਯੋਗੀਆ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਵਿੱਚ ਪੜਨ ਵਾਲੇ ਲੋੜਵੰਦ ਵਿਦਿਆਰਥੀਆਂ ਅਤੇ ਰੋਜ਼ਗਾਰ ਦੀ ਤਲਾਸ਼ ਵਿੱਚ ਆਉਣ ਵਾਲੇ ਬੇਰੁਜ਼ਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਜਿਨਾਂ ਵੱਲੋਂ ਖਾਸ ਤੌਰ ਤੇ ਇਸ ਰਸੋਈ ਤੋਂ 10 ਰੁਪਏ ਵਿੱਚ ਪੇਟ ਭਰ ਖਾਣਾ ਖਾਦਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿ) ਅਰਵਿੰਦ ਕੁਮਾਰ ਨੇ ਦੱਸਿਆ ਸਾਡੀ ਰਸੋਈ ਵਿੱਚ ਖਾਣਾ ਬਨਾਉਣ ਲਈ 7 ਮਾਹਰ ਮਹਿਲਾਵਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਾਡੀ ਰਸੋਈ ਵਿੱਚੋ ਖਾਣੇ ਦਾ ਟਾਈਮ ਸਵੇਰ 10 ਵੱਜੇ ਤੋ ਬਾਅਦ ਦੁਪਹਿਰ 3 ਵੱਜੇ ਤੱਕ ਹੈ।
ਇਸ ਸੰਬਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਅਰਵਿੰਦ ਕੁਮਾਰ ਨੇ ਦੱਸਿਆ ਕਿ ਜਿੱਥੇ ਸਾਡੀ ਰਸੋਈ ਨੂੰ ਚਲਾਉਣ ਲਈ ਕਰਿਆਨਾ ਯੂਨੀਅਨ, ਵਪਾਰ ਮੰਡਲ, ਆੜਤੀ ਐੇਸੋਸੀਏਸ਼ਨ ਅਤੇ ਸ਼ੈਲਰ ਐਸੋਸੀਏਸ਼ਨ ਤੋਂ ਇਲਾਵਾ ਹੋਰ ਵੀ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਤੇ ਐਸੋਸੀਏਸ਼ਨਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ  ਹੈ ਉਥੇ ਲਾਲਾ ਮੁਨਸੀ ਰਾਮ ਅਗਰਵਾਲ ਟਰੱਸਟ ਵੱਲੋਂ ਸਾਡੀ ਰਸੋਈ ਨੂੰ 21 ਹਜ਼ਾਰ ਰੁਪਏ ਦੀ ਮਾਲੀ ਮਦਦ ਕੀਤੀ ਗਈ ਹੈ। ਉਨਾਂ ਹੋਰ ਸੰਸਥਾਵਾਂ ਤੇ ਐਸੋਸੀਏਸ਼ਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਆਮ ਲੋਕਾਂ ਨੂੰ  ਘੱਟ ਕੀਮਤ ਤੇ ਪੇਟ ਭਰ ਖਾਣਾ ਖਵਾਉਣ ਲਈ ਲਾਹੇਵੰਦ ਸਾਬਤ ਹੋ ਰਹੀ ਸਾਡੀ ਰਸੋਈ ਨੂੰ ਸਫਲਤਾਪੂਰਵਕ ਤਰੀਕੇ ਨਾਲ ਜਾਰੀ ਰੱਖਣ ਲਈ ਜ਼ਿਲਾ ਰੈਡ ਕਰਾਸ ਸੋਸਾਇਟੀ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ।

Check Also

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …

Leave a Reply